HomePunjabਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਪੂਰਾ ਦਿਨ ਰਹੇਗਾ...

ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਪੂਰਾ ਦਿਨ ਰਹੇਗਾ ਬੰਦ

ਲੁਧਿਆਣਾ : ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ (Ladowal toll plaza) ਅੱਜ ਪੂਰੀ ਤਰ੍ਹਾਂ ਬੰਦ ਹੋਣ ਜਾ ਰਿਹਾ ਹੈ। ਅੱਜ ਸਵੇਰੇ 11 ਵਜੇ ਕਿਸਾਨ ਜਥੇਬੰਦੀਆਂ ਇਸ ਟੋਲ ਦੇ ਕੈਬਿਨਾਂ ਨੂੰ ਤਾਲੇ ਲਗਾ ਦਿੱਤੇ ਗਏ। ਕਿਸਾਨਾਂ ਨੇ ਪਿਛਲੇ 15 ਦਿਨਾਂ ਤੋਂ ਟੋਲ ਪਲਾਜ਼ਾ ਫ੍ਰੀ ਰੱਖਿਆ ਹੋਇਆ ਹੈ। 6 ਲੱਖ ਤੋਂ ਵੱਧ ਡਰਾਈਵਰ ਟੈਕਸ ਅਦਾ ਕੀਤੇ ਬਿਨਾਂ ਇਸ ਤੋਂ ਲੰਘ ਚੁੱਕੇ ਹਨ।

ਲੋਕਾਂ ਨੇ ਕਰੀਬ 16 ਕਰੋੜ ਰੁਪਏ ਦੀ ਬਚਤ ਕੀਤੀ ਹੈ। ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਦੱਸਿਆ ਕਿ ਇਸ ਟੋਲ ਦੇ ਰੇਟ ਸਭ ਤੋਂ ਵੱਧ ਹਨ। ਇਸ ਧਰਨੇ ਵਿੱਚ ਉਨ੍ਹਾਂ ਨੂੰ ਭਾਰਤੀ ਕਿਸਾਨ ਯੂਨੀਅਨ ਦੋਆਬਾ ਦਾ ਵੀ ਭਰਪੂਰ ਸਮਰਥਨ ਮਿਲਿਆ ਹੈ। ਕਈ ਟੈਕਸੀ ਡਰਾਈਵਰ ਵੀ ਪੂਰਾ ਸਹਿਯੋਗ ਦੇ ਰਹੇ ਹਨ।

ਲੋਕਾਂ ਨੂੰ ਟੋਲ ਬੰਦ ਕਰਨ ਵਿੱਚ ਸਹਿਯੋਗ ਕਰਨ ਦੀ ਅਪੀਲ

ਆਮ ਆਦਮੀ ਤੋਂ ਲੈ ਕੇ ਵਪਾਰੀਆਂ ਤੱਕ ਹਰ ਕਿਸੇ ਨੂੰ ਭਾਰੀ ਟੈਕਸ ਦੇ ਕੇ ਇਸ ਟੋਲ ਤੋਂ ਲੰਘਣਾ ਪੈਂਦਾ ਸੀ। ਦਿਲਬਾਗ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅੱਜ ਦੇ ਲਾਕਡਾਊਨ ਪ੍ਰੋਗਰਾਮ ਵਿੱਚ ਹਰ ਕੋਈ ਜ਼ਰੂਰ ਸ਼ਿਰਕਤ ਕਰੇ। ਉਨ੍ਹਾਂ ਨੇੜਲੇ ਦਿਹਾਤੀ ਵਸਨੀਕਾਂ ਨੂੰ ਵੀ ਇਸ ਟੋਲ ਨੂੰ ਬੰਦ ਕਰਵਾਉਣ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

ਦਿਲਬਾਗ ਸਿੰਘ ਨੇ ਕਿਹਾ ਕਿ ਉਹ ਕਈ ਵਾਰ ਟੋਲ ਅਧਿਕਾਰੀਆਂ ਅਤੇ ਐਨ.ਐਚ.ਏ.ਆਈ ਨੂੰ ਇਸ ਟੋਲ ਦੀ ਸਮਾਂ ਸੀਮਾ ਦੇਣ ਲਈ ਕਹਿ ਚੁੱਕੇ ਹਨ ਪਰ ਕੋਈ ਵੀ ਅਧਿਕਾਰੀ ਜਵਾਬ ਨਹੀਂ ਦੇ ਰਿਹਾ। ਇਸ ਦਾ ਸਧਾਰਨ ਕਾਰਨ ਇਹ ਹੈ ਕਿ ਇਸ ਟੋਲ ਦੀ ਮਿਆਦ ਖਤਮ ਹੋ ਚੁੱਕੀ ਹੈ। ਲੋਕਾਂ ਤੋਂ ਨਾਜਾਇਜ਼ ਵਸੂਲੀ ਕੀਤੀ ਜਾ ਰਹੀ ਹੈ।

ਅੱਜ ਟੋਲ ਨੂੰ ਤਾਲਾ ਲਗਾ ਕੇ ਹਮੇਸ਼ਾ ਲਈ ਬੰਦ ਕਰ ਦਿੱਤਾ ਜਾਵੇਗਾ। ਦੱਸ ਦਈਏ ਕਿ ਕਿਸਾਨਾਂ ਦੀ ਤਾਲਾਬੰਦੀ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਅੱਜ ਲਾਡੋਵਾਲ ਟੋਲ ਪਲਾਜ਼ਾ ‘ਤੇ ਵੱਡੀ ਗਿਣਤੀ ‘ਚ ਪੁਲਿਸ ਬਲ ਵੀ ਤਾਇਨਾਤ ਕੀਤਾ ਜਾਵੇਗਾ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments