HomeENTERTAINMENTਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਰਾਘਵ ਚੱਢਾ ਨੇ ਕੀਤਾ ਇਹ...

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਰਾਘਵ ਚੱਢਾ ਨੇ ਕੀਤਾ ਇਹ ਟਵੀਟ

ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਪੰਜਾਬ ਇੰਚਾਰਜ ਰਾਘਵ ਚੱਢਾ (Raghav Chadha) ਨੇ ਆਪਣੀ ਹੋਣ ਵਾਲੀ ਪਤਨੀ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ (Bollywood actress Parineeti Chopra) ਦੇ ਨਾਲ ਅੱਜ ਸਵੇਰੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਦੋਵਾਂ ਨੇ ਸਵੇਰੇ ਗੁਰੂ ਘਰ ਵਿੱਚ ਹਾਜ਼ਰੀ ਭਰੀ, ਗੁਰਬਾਣੀ ਦਾ ਜਾਪ ਕੀਤਾ ਅਤੇ ਉਪਰੰਤ ਲੰਗਰ ਹਾਲ ਵਿੱਚ ਕੁਝ ਸਮਾਂ ਬਰਤਨਾਂ ਦੀ ਸੇਵਾ ਕੀਤੀ। ਰਾਘਵ ਚੱਢਾ ਬੀਤੀ ਰਾਤ ਨਿੱਜੀ ਦੌਰੇ ‘ਤੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪੁੱਜੇ ਸਨ ਅਤੇ ਇਸ ਤੋਂ ਪਹਿਲਾਂ ਕੱਲ੍ਹ ਸ਼ਾਮ ਨੂੰ ਅੰਮ੍ਰਿਤਸਰ ਪਹੁੰਚਣ ‘ਤੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਰਾਘਵ ਚੱਢਾ ਨੇ ਟਵੀਟ ਕੀਤਾ ਕਿ ਪਵਿੱਤਰ ਭਜਨ ਅਤੇ ਸ਼ਾਂਤੀ ਦੇ ਵਿਚਕਾਰ, ਮੈਂ ਆਪਣੀਆਂ ਅੱਖਾਂ ਬੰਦ ਕੀਤੀਆਂ, ਆਪਣਾ ਸਿਰ ਝੁਕਾ ਲਿਆ ਅਤੇ ਥੋੜ੍ਹੀ ਪ੍ਰਾਰਥਨਾ ਕੀਤੀ। ਪਰਿਣੀਤੀ ਅਤੇ ਮੇਰੇ ਪੱਖ ਤੋਂ ਇਹ ਹੋਰ ਵੀ ਖਾਸ ਸੀ। ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਜੀ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਦੀ ਫਤਹਿ

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments