Homeਪੰਜਾਬਪੰਜਾਬ ਭਾਜਪਾ ਦੀ ਮੀਟਿੰਗ 'ਚ ਰਾਘਵ ਚੱਢਾ ਤੇ ਸੰਦੀਪ ਪਾਠਕ ਇਕੱਠੇ ਪਹੁੰਚੇ

ਪੰਜਾਬ ਭਾਜਪਾ ਦੀ ਮੀਟਿੰਗ ‘ਚ ਰਾਘਵ ਚੱਢਾ ਤੇ ਸੰਦੀਪ ਪਾਠਕ ਇਕੱਠੇ ਪਹੁੰਚੇ

ਚੰਡੀਗੜ੍ਹ: ਪੰਜਾਬ ਭਾਜਪਾ ਦੀ ਅਹਿਮ ਮੀਟਿੰਗ ਵੀਰਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿੱਚ ਹੋਈ, ਜਿਸ ਵਿੱਚ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਵੀ ਪਹੁੰਚੇ। ਮੀਟਿੰਗ ਦੀ ਅਗਵਾਈ ਪੰਜਾਬ ਭਾਜਪਾ ਇੰਚਾਰਜ ਡਾ. ਸਤੀਸ਼ ਪੂਨੀਆ ਵੱਲੋਂ ਕੀਤੀ ਗਈ। ਰਾਘਵ ਚੱਢਾ ਅਤੇ ਸੰਦੀਪ ਪਾਠਕ ਦਾ ਇਸ ਤਰ੍ਹਾਂ ਇਕੱਠੇ ਪਹੁੰਚਣਾ ਪੰਜਾਬ ਦੀ ਸਿਆਸਤ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਭਾਜਪਾ ਵੱਲੋਂ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਵੱਡੀ ਪੱਧਰ ’ਤੇ ਯਾਤਰਾ ਕੱਢਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪਾਰਟੀ ਦੀ ਪ੍ਰਸਤਾਵਿਤ ਐਂਟੀ-ਡਰੱਗ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋ ਕੇ 30 ਸਤੰਬਰ ਨੂੰ ਜਲੰਧਰ ਵਿੱਚ ਸਮਾਪਤ ਹੋਣ ਦੀ ਯੋਜਨਾ ਹੈ। ਇਹ ਯਾਤਰਾ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਤੱਕ ਲਿਜਾਣ ਦੀ ਤਿਆਰੀ ਹੈ।

ਰਿਪੋਰਟਾਂ ਮੁਤਾਬਕ ਯਾਤਰਾ ਦੀ ਸ਼ੁਰੂਆਤ ਪੰਜਾਬ ਦੇ ਚਾਰ ਵੱਖ-ਵੱਖ ਸਥਾਨਾਂ ਤੋਂ ਕੀਤੀ ਜਾਵੇਗੀ। ਇਨ੍ਹਾਂ ਵਿੱਚ ਪਠਾਨਕੋਟ ਨੇੜੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਸਮਾਰਕ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ ਦਾ ਵੀਰ ਭੂਮੀ ਮੈਮੋਰੀਅਲ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਸ਼ਾਮਲ ਹਨ। ਯਾਤਰਾ ਦੌਰਾਨ ਨਸ਼ਿਆਂ ਤੋਂ ਪ੍ਰਭਾਵਿਤ ਪਰਿਵਾਰਾਂ ਅਤੇ ਨਸ਼ਾ ਵਿਰੋਧੀ ਮੁਹਿੰਮਾਂ ਨਾਲ ਜੁੜੇ ਲੋਕਾਂ ਨਾਲ ਮੁਲਾਕਾਤਾਂ ਕਰਨ ਦੀ ਵੀ ਯੋਜਨਾ ਦੱਸੀ ਗਈ ਹੈ।

ਇਸ ਮੀਟਿੰਗ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦੀਆਂ ਸਿਆਸੀ ਤਿਆਰੀਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਪਾਰਟੀ ਨਸ਼ਿਆਂ, ਕਾਨੂੰਨ-ਵਿਵਸਥਾ ਅਤੇ ਸ਼ਾਸਨ ਨਾਲ ਜੁੜੇ ਮੁੱਦਿਆਂ ਨੂੰ ਆਪਣੀ ਚੋਣੀ ਮੁਹਿੰਮ ਦਾ ਕੇਂਦਰ ਬਣਾਉਣ ਦੀ ਰਣਨੀਤੀ ’ਤੇ ਕੰਮ ਕਰ ਰਹੀ ਹੈ। ਹਾਲਾਂਕਿ ਰਾਘਵ ਚੱਢਾ, ਸੰਦੀਪ ਪਾਠਕ ਜਾਂ ਹੋਰ ਆਗੂਆਂ ਨੂੰ ਯਾਤਰਾ ਦੌਰਾਨ ਕਿਹੜੀ ਵਿਸ਼ੇਸ਼ ਜ਼ਿੰਮੇਵਾਰੀ ਦਿੱਤੀ ਜਾਵੇਗੀ, ਇਸ ਬਾਰੇ ਅਜੇ ਅੰਤਿਮ ਐਲਾਨ ਨਹੀਂ ਹੋਇਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments