Home ਦੇਸ਼ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ ਇਕੱਠੇ ਆਉਣਗੇ ਪੰਜਾਬ

ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ ਇਕੱਠੇ ਆਉਣਗੇ ਪੰਜਾਬ

0

ਚੰਡੀਗੜ੍ਹ: ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਭਲਕੇ 4 ਨਵੰਬਰ ਨੂੰ ਪੰਜਾਬ ਦੌਰੇ ’ਤੇ ਆ ਰਹੇ ਹਨ। ਇਸ ਦੌਰਾਨ ਉਹ ਸੰਗਰੂਰ ਵਿੱਚ ਹੋਣ ਵਾਲੀ ‘ਇਨਸਾਫ਼ ਰੈਲੀ’ ਵਿੱਚ ਸ਼ਾਮਲ ਹੋਣਗੇ। ਇਸ ਰੈਲੀ ਵਿੱਚ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਵੀ ਮੌਜੂਦ ਰਹਿਣਗੇ। ਰੈਲੀ ਨੂੰ ਲੈ ਕੇ ਪਾਰਟੀ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਰਾਹੁਲ ਗਾਂਧੀ ਦਾ ਇਹ ਦੌਰਾ ਕਾਂਗਰਸ ਲਈ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਮੱਲਿਕਾਰਜੁਨ ਖੜਗੇ, ਰਾਹੁਲ ਗਾਂਧੀ ਅਤੇ ਪਾਰਟੀ ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਆਗੂਆਂ ਨਾਲ ਚੋਣ ਤਿਆਰੀਆਂ ਸਬੰਧੀ ਮੀਟਿੰਗ ਹੋ ਚੁੱਕੀ ਹੈ।

ਹੁਣ ਪਾਰਟੀ ਦਾ ਧਿਆਨ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਨੂੰ ਅੱਗੇ ਵਧਾਉਣ ’ਤੇ ਰਹੇਗਾ। ਇਸ ਦੌਰੇ ਰਾਹੀਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਸਰਗਰਮ ਹੋਣ ਦਾ ਸੁਨੇਹਾ ਦਿੱਤਾ ਜਾਵੇਗਾ।

ਪਾਰਟੀ ਸੂਤਰਾਂ ਮੁਤਾਬਕ 2027 ਦੀਆਂ ਚੋਣਾਂ ਲਈ ਟਿਕਟਾਂ ਦੀ ਵੰਡ ਸਮੇਂ ਕਈ ਅਹਿਮ ਪਹਿਲੂਆਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ। ਇਨ੍ਹਾਂ ਵਿੱਚ ਉਮੀਦਵਾਰ ਦਾ ਸਾਫ਼ ਅਕਸ, ਲੋਕਾਂ ਵਿੱਚ ਉਸ ਦੀ ਪਕੜ, ਆਪਣੇ ਹਲਕੇ ਵਿੱਚ ਸਰਗਰਮੀ ਅਤੇ ਚੋਣ ਜਿੱਤਣ ਦੀ ਸਮਰੱਥਾ ਸ਼ਾਮਲ ਹੋਵੇਗੀ।

ਇਸ ਦੇ ਨਾਲ ਹੀ ਮੌਜੂਦਾ ਵਿਧਾਇਕਾਂ ਦੇ ਕੰਮਕਾਜ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਨਵੇਂ ਚਿਹਰਿਆਂ ਨੂੰ ਮੌਕਾ ਦੇਣ ਦੀਆਂ ਸੰਭਾਵਨਾਵਾਂ ’ਤੇ ਵੀ ਵਿਚਾਰ ਹੋਵੇਗਾ। ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਕਾਂਗਰਸ ਦੀ ਮੌਜੂਦਾ ਸਥਿਤੀ ਦਾ ਮੁਲਾਂਕਣ ਵੀ ਕੀਤਾ ਜਾਵੇਗਾ।

NO COMMENTS

LEAVE A REPLY

Please enter your comment!
Please enter your name here

Exit mobile version