Homeਪੰਜਾਬਰਾਹੁਲ ਗਾਂਧੀ ਅਗਲੇ ਮਹੀਨੇ ਕਰਨਗੇ ਪੰਜਾਬ ਦਾ ਦੌਰਾ

ਰਾਹੁਲ ਗਾਂਧੀ ਅਗਲੇ ਮਹੀਨੇ ਕਰਨਗੇ ਪੰਜਾਬ ਦਾ ਦੌਰਾ

ਮੋਹਾਲੀ: ਕਾਂਗਰਸ ਪਾਰਟੀ ਵੱਲੋਂ ਪੰਜਾਬ ਵਿੱਚ ਅਗਲੇ ਮਹੀਨੇ ਆਪਣੀ ਚੋਣ ਮੁਹਿੰਮ ਨੂੰ ਰਸਮੀ ਤੌਰ ’ਤੇ ਸ਼ੁਰੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦੀ ਸ਼ੁਰੂਆਤ ਕਾਂਗਰਸ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਪੰਜਾਬ ਦੌਰੇ ਦੌਰਾਨ ਕਰਨਗੇ। ਜਾਣਕਾਰੀ ਮੁਤਾਬਕ ਰਾਹੁਲ ਗਾਂਧੀ ਆਪਣੇ ਦੌਰੇ ਦੀ ਸ਼ੁਰੂਆਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਕਰਨਗੇ।

ਕਾਂਗਰਸ ਵੱਲੋਂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਨੂੰ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਦੇ ਪੱਖੋਂ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਉਹ ਪਾਰਟੀ ਦੀ ਚੋਣ ਮੁਹਿੰਮ ਨੂੰ ਅੱਗੇ ਵਧਾਉਣ ਲਈ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਪੰਜਾਬ ਦੇ ਤਿੰਨਾਂ ਪ੍ਰਮੁੱਖ ਖੇਤਰਾਂ—ਮਾਲਵਾ, ਮਾਝਾ ਅਤੇ ਦੋਆਬਾ—ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤ ਕਰਨਗੇ।

ਰਾਹੁਲ ਗਾਂਧੀ ਦੇ ਦੌਰੇ ਦੌਰਾਨ ਕਾਂਗਰਸ ਵੱਲੋਂ ਜਨ ਸਭਾਵਾਂ, ਵਰਕਰ ਮੀਟਿੰਗਾਂ ਅਤੇ ਹੋਰ ਸਿਆਸੀ ਪ੍ਰੋਗਰਾਮ ਕਰਵਾਏ ਜਾਣ ਦੀ ਸੰਭਾਵਨਾ ਹੈ। ਪਾਰਟੀ ਦਾ ਉਦੇਸ਼ ਜ਼ਮੀਨੀ ਪੱਧਰ ’ਤੇ ਵਰਕਰਾਂ ਨੂੰ ਸਰਗਰਮ ਕਰਨਾ ਅਤੇ ਆਉਣ ਵਾਲੀਆਂ ਚੋਣਾਂ ਲਈ ਸੰਗਠਨ ਨੂੰ ਮਜ਼ਬੂਤ ਕਰਨਾ ਦੱਸਿਆ ਜਾ ਰਿਹਾ ਹੈ।

ਇਸ ਦੌਰੇ ਦੌਰਾਨ ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਅੰਦਰ ਚੱਲ ਰਹੇ ਮਤਭੇਦਾਂ ਨੂੰ ਦੂਰ ਕਰਨ ਦੀ ਵੀ ਕੋਸ਼ਿਸ਼ ਕਰ ਸਕਦੇ ਹਨ। ਪਾਰਟੀ ਅੰਦਰ ਵੱਖ-ਵੱਖ ਆਗੂਆਂ ਵਿਚਾਲੇ ਚੱਲ ਰਹੀ ਖਿੱਚੋਤਾਣ ਦਾ ਅਸਰ ਸੰਗਠਨ ਅਤੇ ਚੋਣੀ ਤਿਆਰੀਆਂ ’ਤੇ ਨਾ ਪਵੇ, ਇਸ ਲਈ ਕੇਂਦਰੀ ਲੀਡਰਸ਼ਿਪ ਵੱਲੋਂ ਸੂਬਾਈ ਆਗੂਆਂ ਨਾਲ ਗੱਲਬਾਤ ਕੀਤੀ ਜਾ ਸਕਦੀ ਹੈ।

ਕਾਂਗਰਸ ਲਈ ਪੰਜਾਬ ਨੂੰ ਅਹਿਮ ਸਿਆਸੀ ਸੂਬਾ ਮੰਨਿਆ ਜਾਂਦਾ ਹੈ। ਇਸ ਲਈ ਰਾਹੁਲ ਗਾਂਧੀ ਦਾ ਦੌਰਾ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਰਕਰਾਂ ਵਿੱਚ ਉਤਸ਼ਾਹ ਪੈਦਾ ਕਰਨ ਦੇ ਪੱਖੋਂ ਮਹੱਤਵਪੂਰਨ ਹੋ ਸਕਦਾ ਹੈ। ਹੁਣ ਸਾਰੀਆਂ ਨਜ਼ਰਾਂ ਇਸ ਗੱਲ ’ਤੇ ਹਨ ਕਿ ਰਾਹੁਲ ਗਾਂਧੀ ਆਪਣੇ ਪੰਜਾਬ ਦੌਰੇ ਦੌਰਾਨ ਪਾਰਟੀ ਦੀ ਚੋਣ ਰਣਨੀਤੀ ਅਤੇ ਸੂਬੇ ਨਾਲ ਜੁੜੇ ਮੁੱਦਿਆਂ ਬਾਰੇ ਕੀ ਸੰਦੇਸ਼ ਦਿੰਦੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments