HomePunjabਰਾਹੁਲ ਗਾਂਧੀ ਕਰਨਗੇ ਪੰਜਾਬ ਦਾ ਦੌਰਾ, ਜਾਣੋ ਕਦੋਂ

ਰਾਹੁਲ ਗਾਂਧੀ ਕਰਨਗੇ ਪੰਜਾਬ ਦਾ ਦੌਰਾ, ਜਾਣੋ ਕਦੋਂ

ਚੰਡੀਗੜ੍ਹ : ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਭਲਕੇ ਪੰਜਾਬ ਦੌਰੇ ‘ਤੇ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਭਲਕੇ ਯਾਨੀ ਕਿ 2 ਅਕਤੂਬਰ ਦਿਨ ਸੋਮਵਾਰ ਨੂੰ ਰਾਹੁਲ ਗਾਂਧੀ ਪੰਜਾਬ ਦੇ ਅੰਮ੍ਰਿਤਸਰ ਸ਼ਹਿਰ (Amritsar city) ਪਹੁੰਚ ਰਹੇ ਹਨ, ਜਿੱਥੇ ਉਹ ਸਭ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣਗੇ ਅਤੇ ਇਸ ਦੌਰਾਨ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਵੀ ਕਰਨਗੇ। ਹਾਲਾਂਕਿ ਰਾਹੁਲ ਗਾਂਧੀ ਦੀ ਇਹ ਫੇਰੀ ਨਿੱਜੀ ਦੱਸੀ ਜਾ ਰਹੀ ਹੈ ਪਰ ਕਿਆਸ ਲਗਾਏ ਜਾ ਰਹੇ ਹਨ ਕਿ ਇਸ ਦੌਰਾਨ ਰਾਹੁਲ ਗਾਂਧੀ ਸੂਬੇ ਵਿੱਚ ਕਾਂਗਰਸ ਪਾਰਟੀ ਦੀ ਸਥਿਤੀ ਦਾ ਜਾਇਜ਼ਾ ਵੀ ਲੈਣਗੇ।

ਜ਼ਿਕਰਯੋਗ ਹੈ ਕਿ ਵਿਧਾਇਕ ਸੁਖਪਾਲ ਖਹਿਰਾ (MLA Sukhpal Khaira) ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ‘ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਖਿੱਚੋਤਾਣ ਚੱਲ ਰਹੀ ਹੈ। ਦੋਵਾਂ ਪਾਰਟੀਆਂ ਵਿਚਾਲੇ ਚੱਲ ਰਹੀ ਸਿਆਸੀ ਖਿੱਚੋਤਾਣ ਦਰਮਿਆਨ ਰਾਹੁਲ ਗਾਂਧੀ ਦਾ ਅੰਮ੍ਰਿਤਸਰ ਦੌਰਾ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments