Home ਦੇਸ਼ ਰਾਹੁਲ ਤੇ ਪ੍ਰਿਯੰਕਾ ਗਾਂਧੀ 2 ਘੰਟੇ ਬਾਅਦ ਰਿਹਾਅ, 8 ਘੰਟੇ ਧਰਨੇ ਮਗਰੋਂ...

ਰਾਹੁਲ ਤੇ ਪ੍ਰਿਯੰਕਾ ਗਾਂਧੀ 2 ਘੰਟੇ ਬਾਅਦ ਰਿਹਾਅ, 8 ਘੰਟੇ ਧਰਨੇ ਮਗਰੋਂ ਹੋਈ ਸੀ ਹਿਰਾਸਤ

0

ਨਵੀਂ ਦਿੱਲੀ: ਨਵੀਂ ਦਿੱਲੀ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਐਸਆਈਆਰ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਦਿੱਲੀ ਪੁਲਿਸ ਨੇ ਕਰੀਬ ਦੋ ਘੰਟਿਆਂ ਬਾਅਦ ਰਿਹਾਅ ਕਰ ਦਿੱਤਾ। ਦੋਵਾਂ ਨੂੰ ਮੰਗਲਵਾਰ ਰਾਤ ਆਕਾਸ਼ਵਾਣੀ ਭਵਨ ਕੰਪਲੈਕਸ ਤੋਂ ਹਿਰਾਸਤ ਵਿੱਚ ਲਿਆ ਗਿਆ ਸੀ। ਉਨ੍ਹਾਂ ਦੇ ਨਾਲ ਲਗਭਗ 250 ਹੋਰ ਲੋਕਾਂ ਨੂੰ ਵੀ ਹਿਰਾਸਤ ਵਿੱਚ ਲਏ ਜਾਣ ਦੀ ਜਾਣਕਾਰੀ ਸਾਹਮਣੇ ਆਈ।

ਇਸ ਤੋਂ ਪਹਿਲਾਂ ਵਿਰੋਧੀ ਪਾਰਟੀਆਂ ਵੱਲੋਂ ਰਾਹੁਲ ਗਾਂਧੀ ਦੀ ਅਗਵਾਈ ਵਿੱਚ ‘ਲੋਕਤੰਤਰ ਬਚਾਓ ਮਾਰਚ’ ਕੱਢਿਆ ਗਿਆ। ਮਾਰਚ ਸੰਸਦ ਤੋਂ ਸ਼ੁਰੂ ਹੋ ਕੇ ਚੋਣ ਕਮਿਸ਼ਨ ਦੇ ਦਫ਼ਤਰ ਵੱਲ ਜਾ ਰਿਹਾ ਸੀ, ਪਰ ਪੁਲਿਸ ਨੇ ਇਸ ਨੂੰ ਰੋਕ ਦਿੱਤਾ। ਇਸ ਤੋਂ ਬਾਅਦ ਰਾਹੁਲ ਅਤੇ ਪ੍ਰਿਯੰਕਾ ਸਮੇਤ ਵਿਰੋਧੀ ਆਗੂ ਆਕਾਸ਼ਵਾਣੀ ਭਵਨ ਵਿੱਚ ਧਰਨੇ ’ਤੇ ਬੈਠ ਗਏ।

ਰਾਹੁਲ ਗਾਂਧੀ ਨੇ ਕਿਹਾ ਕਿ ਵਿਰੋਧੀ ਸੰਸਦ ਮੈਂਬਰ ਮੁੱਖ ਚੋਣ ਕਮਿਸ਼ਨਰ ਨਾਲ ਮੁਲਾਕਾਤ ਕਰਨਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਮਿਲੇ ਬਿਨਾਂ ਵਾਪਸ ਨਹੀਂ ਜਾਣਗੇ। ਉਨ੍ਹਾਂ ਨੇ ਦਾਅਵਾ ਕੀਤਾ ਕਿ 20 ਵਿਰੋਧੀ ਪਾਰਟੀਆਂ ਦੇ 300 ਤੋਂ ਵੱਧ ਸੰਸਦ ਮੈਂਬਰ ਇਸ ਮੁੱਦੇ ’ਤੇ ਇਕੱਠੇ ਹੋਏ ਹਨ।

ਦੂਜੇ ਪਾਸੇ, ਚੋਣ ਕਮਿਸ਼ਨ ਨੇ ਕਿਹਾ ਕਿ ਉਸ ਨੂੰ ਵਿਰੋਧੀ ਆਗੂਆਂ ਜਾਂ ਉਨ੍ਹਾਂ ਦੇ ਨੁਮਾਇੰਦਿਆਂ ਵੱਲੋਂ ਮੁਲਾਕਾਤ ਲਈ ਕੋਈ ਬੇਨਤੀ ਪ੍ਰਾਪਤ ਨਹੀਂ ਹੋਈ ਸੀ। ਇਸ ਦੌਰਾਨ ਪੁਲਿਸ ਨੇ ਧਰਨੇ ਨੂੰ ਖਤਮ ਕਰਵਾਉਂਦਿਆਂ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ।

NO COMMENTS

LEAVE A REPLY

Please enter your comment!
Please enter your name here

Exit mobile version