Homeਪੰਜਾਬਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਅੱਜ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣ...

ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਅੱਜ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਔਰੇਂਜ ਅਲਰਟ ਕੀਤਾ ਜਾਰੀ

ਪਟਿਆਲਾ : ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਸਵੇਰ ਤੋਂ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਕਈ ਹਿੱਸਿਆਂ ਵਿੱਚ ਅੱਜ ਦਰਮਿਆਨਾ ਮੀਂਹ ਵੀ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਅਨੁਸਾਰ 28 ਤੋਂ ਲੈਕੇ 30 ਮਾਰਚ ਤੱਕ ਸੂਬੇ ਵਿੱਚ ਪੱਛਮੀ ਚੱਕਰਵਾਤ ਦਾ ਅਸਰ ਦੇਖਣ ਨੂੰ ਮਿਲਿਆ ਹੈ। ਪੰਜਾਬ ਵਿੱਚ 28 ਮਾਰਚ ਲਈ ਯੈਲੋ ਅਲਰਟ ਸੀ ਪਰ ਅੱਜ 29 ਮਾਰਚ ਅਤੇ 30 ਮਾਰਚ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦੌਰਾਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ), ਰੂਪਨਗਰ ਅਤੇ ਮੋਹਾਲੀ ਵਿੱਚ ਕਈ ਥਾਵਾਂ ‘ਤੇ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕਿਤੇ-ਕਿਤੇ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।

ਪਟਿਆਲਾ ਵਿੱਚ ਅੱਜ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਇੱਕ ਵਾਰ ਫਿਰ ਵਧਾ ਦਿੱਤਾ ਹੈ। ਮੌਸਮ ਵਿੱਚ ਆਈ ਅਚਾਨਕ ਤਬਦੀਲੀ ਕਾਰਨ ਖੇਤਾਂ ਵਿੱਚ ਖੜੀ ਕਣਕ ਦੀ ਪੱਕੀ ਫਸਲ ਨੂੰ ਨੁਕਸਾਨ ਪਹੁੰਚਣ ਦਾ ਖਤਰਾ ਬਣ ਗਿਆ ਹੈ, ਜਿਸ ਕਾਰਨ ਕਿਸਾਨ ਭਾਈਚਾਰੇ ਵਿੱਚ ਚਿੰਤਾ ਦਾ ਮਾਹੌਲ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments