Homeਦੇਸ਼ਦੇਸ਼ ਦੇ ਕਈ ਹਿੱਸਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ,...

ਦੇਸ਼ ਦੇ ਕਈ ਹਿੱਸਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਔਰੇਂਜ ਅਲਰਟ ਕੀਤਾ ਜਾਰੀ

ਨਵੀਂ ਦਿੱਲੀ : ਦੱਖਣ-ਪੱਛਮੀ ਮਾਨਸੂਨ 4 ਜੂਨ ਯਾਨੀ ਕੱਲ੍ਹ ਕੇਰਲ ਵਿੱਚ ਦਸਤਕ ਦੇਵੇਗਾ। ਜਿਸ ਨਾਲ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਦੇਖਣ ਨੂੰ ਮਿਲ ਸਕਦਾ ਹੈ। ਨਾਲ ਹੀ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਗਿਆਨੀ ਨੀਥਾ ਕੇ. ਗੋਪਾਲ ਨੇ ਕਿਹਾ, “ਜੇਕਰ ਮੌਜੂਦਾ ਮੌਸਮੀ ਦਾ ਮਿਜਾਜ਼ ਅਜਿਹਾ ਹੀ ਬਣਾਇਆ ਰਹਿੰਦਾ ਹੈ, ਤਾਂ ਵਿਭਾਗ 4 ਜੂਨ ਨੂੰ ਅਧਿਕਾਰਤ ਤੌਰ ‘ਤੇ ਮਾਨਸੂਨ ਦੇ ਆਉਣ ਦਾ ਐਲਾਨ ਕਰ ਦੇਵੇਗਾ।” ਆਮ ਤੌਰ ‘ਤੇ ਕੇਰਲ ਵਿੱਚ ਦੱਖਣ-ਪੱਛਮੀ ਮਾਨਸੂਨ 1 ਜੂਨ ਦੇ ਆਲੇ-ਦੁਆਲੇ ਪਹੁੰਚ ਜਾਦਾ ਹੈ।  ਇਸ ਵਾਰ, ਇਸਦੇ ਪਹੁੰਚਣ ਵਿੱਚ ਦੇਰੀ ਹੋਈ ਹੈ।

ਕੇਰਲ ਵਿੱਚ ਭਾਰੀ ਮੀਂਹ ਲਈ ਔਰੇਂਜ ਅਲਰਟ

ਮਾਨਸੂਨ ਦੇ ਆਉਣ ਦੇ ਮੱਦੇਨਜ਼ਰ, ਮੌਸਮ ਵਿਭਾਗ ਨੇ ਕੇਰਲ ਵਿੱਚ ਭਾਰੀ ਮੀਂਹ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਬੁੱਧਵਾਰ ਅਤੇ ਵੀਰਵਾਰ ਦੇ ਲਈ ਅਲਾਪੁਝਾ, ਕੋਟਾਯਮ, ਏਰਨਾਕੁਲਮ, ਤ੍ਰਿਸ਼ੂਰ ਅਤੇ ਮਲੱਪੁਰਮ ਜ਼ਿਲ੍ਹਿਆਂ ਦੇ ਲਈ  ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਵੀਰਵਾਰ ਨੂੰ ਪਠਾਨਮਥਿੱਟਾ ਅਤੇ ਕੋਝੀਕੋਡ ਵਿੱਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਅਧਿਕਾਰੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਕੁਝ ਖੇਤਰਾਂ ਵਿੱਚ ਥੋੜ੍ਹੇ ਸਮੇਂ ਵਿੱਚ 11 ਤੋਂ 20 ਸੈਂਟੀਮੀਟਰ ਤੱਕ ਮੀਂਹ ਪੈ ਸਕਦਾ ਹੈ।

ਇਨ੍ਹਾਂ ਰਾਜਾਂ ਵਿੱਚ ਵੀ ਭਾਰੀ ਮੀਂਹ ਦਾ ਅਲਰਟ

ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਤੱਕ ਭਾਰਤ ਦੇ ਵੱਡੇ ਹਿੱਸਿਆਂ ਵਿੱਚ ਮਾਨਸੂਨ ਤੋਂ ਪਹਿਲਾਂ ਮੀਂਹ ਪੈ ਸਕਦਾ ਹੈ। ਕਈ ਖੇਤਰਾਂ ਵਿੱਚ ਬਿਜਲੀ, ਤੇਜ਼ ਹਵਾਵਾਂ ਅਤੇ ਦਰਮਿਆਨਾ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜਿਨ੍ਹਾਂ ਰਾਜਾਂ ਵਿੱਚ ਤੂਫ਼ਾਨ ਆਉਣ ਦੀ ਸੰਭਾਵਨਾ ਹੈ, ਉਨ੍ਹਾਂ ਵਿੱਚ ਦਿੱਲੀ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਝਾਰਖੰਡ ਸ਼ਾਮਲ ਹਨ। ਇਸ ਦੌਰਾਨ ਕੇਰਲਾ, ਤਾਮਿਲਨਾਡੂ ਅਤੇ ਕਈ ਉੱਤਰ-ਪੂਰਬੀ ਰਾਜਾਂ ਵਿੱਚ ਵੀ ਭਾਰੀ ਮੀਂਹ ਪੈਣ ਦੀ ਉਮੀਦ ਹੈ।

ਮੌਸਮ ਵਿਭਾਗ ਦੇ ਅਨੁਸਾਰ, ਅਗਲੇ ਪੰਜ ਦਿਨਾਂ ਦੇ ਦੌਰਾਨ ਉੱਤਰ-ਪੂਰਬੀ ਭਾਰਤ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। 3-8 ਜੂਨ ਦੌਰਾਨ ਅਰੁਣਾਚਲ ਪ੍ਰਦੇਸ਼, ਕੇਰਲਾ, ਲਕਸ਼ਦੀਪ, ਤਾਮਿਲਨਾਡੂ, ਪੁਡੂਚੇਰੀ, ਤੱਟਵਰਤੀ ਆਂਧਰਾ ਪ੍ਰਦੇਸ਼, ਓਡੀਸ਼ਾ ਅਤੇ ਤੇਲੰਗਾਨਾ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ, 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਕੁਝ ਥਾਵਾਂ ‘ਤੇ, 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉਤਰਾਖੰਡ, ਹਰਿਆਣਾ, ਪੰਜਾਬ, ਚੰਡੀਗੜ੍ਹ, ਰਾਜਸਥਾਨ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ਵਿੱਚ 3 ਤੋਂ 6 ਜੂਨ ਦੇ ਦੌਰਾਨ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਜੰਮੂ-ਕਸ਼ਮੀਰ ਅਤੇ ਰਾਜਸਥਾਨ ਵਿੱਚ 3 ਅਤੇ 4 ਜੂਨ ਨੂੰ ਕੁਝ ਥਾਵਾਂ ‘ਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਪੱਛਮੀ ਰਾਜਸਥਾਨ ਵਿੱਚ 3 ਜੂਨ ਨੂੰ ਕੁਝ ਥਾਵਾਂ ‘ਤੇ ਧੂੜ ਭਰੀਆਂ ਹਨੇਰੀਆਂ ਆਉਣ ਦੀ ਵੀ ਸੰਭਾਵਨਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments