Home ਪੰਜਾਬ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਜਾਰੀ

ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਜਾਰੀ

0

ਚੰਡੀਗੜ੍ਹ : ਪੰਜਾਬ ਵਿੱਚ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਮੌਸਮ ਬਦਲਣ ਦੀ ਸੰਭਾਵਨਾ ਹੈ। ਵਿਭਾਗ ਦੇ ਅਨੁਸਾਰ, ਪੰਜਾਬ ਦੇ ਕੁਝ ਹਿੱਸਿਆਂ ਵਿੱਚ ਮੌਸਮ ਬਦਲਣ ਦੀ ਸੰਭਾਵਨਾ ਹੈ। ਅੱਜ ਕਈ ਜ਼ਿਲ੍ਹਿਆਂ ਲਈ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ, ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਐਤਵਾਰ ਨੂੰ, ਵੱਧ ਤੋਂ ਵੱਧ ਤਾਪਮਾਨ 40.4 ਡਿਗਰੀ ਸੈਲਸੀਅਸ ਅਤੇ ਘੱਟੋ ਘੱਟ 20.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਗੁਰਦਾਸਪੁਰ ਵਿੱਚ ਮੌਸਮ ਦਾ ਮਿਜ਼ਾਜ ਹੋਰ ਖੇਤਰਾਂ ਨਾਲੋਂ ਥੋੜਾ ਅਲਗ ਹੈ।

ਮੌਸਮ ਵਿਭਾਗ ਨੇ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਜ਼ਿਲ੍ਹਿਆਂ ਦੇ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਖੇਤਰਾਂ ਵਿੱਚ ਬਿਜਲੀ ਡਿੱਗਣ ਅਤੇ 30 ਤੋਂ 40 ਕਿਲੋਂਮੀਟਰ ਪ੍ਰਤੀ ਘੰਟੇ ਦੀ ਸਪੀਡ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version