Home ਪੰਜਾਬ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ...

ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ

0

ਚੰਡੀਗੜ੍ਹ : ਪੰਜਾਬ ਵਿੱਚ 11 ਮਈ ਤੋਂ ਮੌਸਮ ਦਾ ਮਿਜਾਜ਼ ਫਿਰ ਬਦਲੇਗਾ। ਮੌਸਮ ਵਿਭਾਗ ਦੇ ਅਨੁਸਾਰ, 10 ਮਈ ਤੋਂ ਪੰਜਾਬ ਵਿੱਚ ਇੱਕ ਪੱਛਮੀ ਗੜਬੜੀ ਸਰਗਰਮ ਹੋ ਜਾਵੇਗੀ। ਇਸ ਦੇ ਅਸਰ ਨਾਲ ਪੰਜਾਬ ਵਿੱਚ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ, ਅਤੇ ਕਈ ਥਾਵਾਂ ‘ਤੇ ਮੀਂਹ ਪਵੇਗਾ।

11 ਮਈ ਤੋਂ ਯੈਲੋ ਅਲਰਟ ਲਾਗੂ

ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਨੇ 11 ਮਈ ਦੇ ਲਈ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਮੁਕਤਸਰ, ਬਠਿੰਡਾ, ਮਾਨਸਾ, ਰੂਪਨਗਰ ਅਤੇ ਮੋਹਾਲੀ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।

12 ਮਈ ਨੂੰ ਵੀ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੌਸਮ ਖਰਾਬ ਰਹਿਣ ਦੀ ਉਮੀਦ ਹੈ। ਵਿਭਾਗ ਨੇ ਗਰਜ-ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਖੁੱਲ੍ਹੀਆਂ ਥਾਵਾਂ ਤੋਂ ਬਚਣ ਅਤੇ ਦਰੱਖਤਾਂ ਜਾਂ ਬਿਜਲੀ ਦੇ ਖੰਭਿਆਂ ਹੇਠ ਨਾ ਖੜ੍ਹੇ ਹੋਣ ਦ ਅਪੀਲ ਕੀਤੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version