Home ਪੰਜਾਬ 11 ਤੋਂ 14 ਤਰੀਕ ਦੇ ਵਿਚਕਾਰ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ...

11 ਤੋਂ 14 ਤਰੀਕ ਦੇ ਵਿਚਕਾਰ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਜਾਰੀ

0

ਪੰਜਾਬ: ਪੰਜਾਬ ਦੇ ਮੌਸਮ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਖ਼ਤਰੇ ਬਾਰੇ ਕੁਝ ਨਹੀਂ ਕਿਹਾ ਹੈ, ਹਾਲਾਂਕਿ ਹਲਕਾ ਮੀਂਹ ਪੈਣ ਉਮੀਦ ਹੈ। ਅੱਜ ਵੀ ਸੂਬੇ ਦੇ ਕਈ ਹਿੱਸਿਆਂ ਵਿੱਚ ਹਲਕਾ ਮੀਂਹ ਪੈ ਸਕਦਾ ਹੈ।

ਆਈ.ਐਮ.ਡੀ. ਚੰਡੀਗੜ੍ਹ ਅਨੁਸਾਰ 11 ਤੋਂ 14 ਤਰੀਕ ਦੇ ਵਿਚਕਾਰ ਜ਼ਿਲ੍ਹਾ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਰੂਪਨਗਰ ਵਿੱਚ ਮੀਂਹ ਪੈਣ ਦੀ ਉਮੀਦ ਹੈ, ਜਦੋਂ ਕਿ ਬਾਕੀ ਜ਼ਿ ਲ੍ਹਿਆਂ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਆਉਣ ਵਾਲੇ ਹਫ਼ਤੇ ਵੀ ਅਜਿਹਾ ਹੀ ਮੌਸਮ ਰਹਿਣ ਦੀ ਉਮੀਦ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਸਮਰਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਤੱਕ ਪਹੁੰਚ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version