Home ਦੇਸ਼ ਦੇਸ਼ ਦੇ ਇਨ੍ਹਾਂ ਰਾਜਾਂ ’ਚ ਮੀਂਹ, ਗਰਜ ਤੇ ਤੇਜ਼ ਹਵਾਵਾਂ ਚੱਲਣ ਦੀ...

ਦੇਸ਼ ਦੇ ਇਨ੍ਹਾਂ ਰਾਜਾਂ ’ਚ ਮੀਂਹ, ਗਰਜ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

0

ਨਵੀਂ ਦਿੱਲੀ : ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਭਿਆਨਕ ਗਰਮੀ ਦੇ ਵਿਚਕਾਰ, ਮੌਸਮ ਨੇ ਅਚਾਨਕ ਕਰਵਟ ਲੈਣਾ ਸ਼ੁਰੂ ਕਰ ਦਿੱਤਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ 9 ਜੂਨ ਨੂੰ ਦੇਸ਼ ਦੇ 17 ਰਾਜਾਂ ਵਿੱਚ ਮੀਂਹ, ਗਰਜ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਦੇ ਅਨੁਸਾਰ, ਅਗਲੇ ਕੁਝ ਘੰਟਿਆਂ ਵਿੱਚ ਕਈ ਖੇਤਰਾਂ ਦੇ ਦੌਰਾਨ ਕਈ ਖੇਤਰਾ ਵਿੱਚ ਦਰਮਿਆਨਾ ਤੋਂ ਭਾਰੀ ਮੀਂਹ ਦਰਜ ਕੀਤਾ ਜਾ ਸਕਦਾ ਹੈ, ਜਿਸ ਵਿੱਚ ਤੇਜ਼ ਹਵਾਵਾਂ ਦੀ ਗਤੀ 60 ਤੋਂ 90 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ, 11 ਅਤੇ 12 ਜੂਨ ਦੇ ਆਲੇ-ਦੁਆਲੇ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਮੌਸਮ ਬਦਲ ਸਕਦ ਹੈ। ਕੁਝ ਖੇਤਰਾਂ ਵਿੱਚ ਗਰਜ, ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਵੀ ਸੰਭਾਵਨਾ ਜਤਾਈ ਗਈ ਹੈ।

ਮਾਨਸੂਨ ਦੀ ਰਫ਼ਤਾਰ ਤੇਜ਼

ਦੱਖਣ-ਪੱਛਮੀ ਮਾਨਸੂਨ ਨੇ ਅੱਗੇ ਵੱਧਦੇ ਹੋਏ  ਮਹਾਰਾਸ਼ਟਰ, ਕਰਨਾਟਕ, ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੇ ਵਾਧੂ ਖੇਤਰਾਂ ਨੂੰ ਕਵਰ ਕਰ ਲਿਆ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮਾਨਸੂਨ ਅਗਲੇ 2 ਤੋਂ 3 ਦਿਨਾਂ ਵਿੱਚ ਮਹਾਰਾਸ਼ਟਰ, ਛੱਤੀਸਗੜ੍ਹ, ਓਡੀਸ਼ਾ, ਪੱਛਮੀ ਬੰਗਾਲ, ਸਿੱਕਮ ਅਤੇ ਬਾਕੀ ਉੱਤਰ-ਪੂਰਬੀ ਭਾਰਤ ਵਿੱਚ ਅੱਗੇ ਵਧ ਸਕਦਾ ਹੈ।

ਅਗਲੇ ਸੱਤ ਦਿਨਾਂ ਵਿੱਚ ਕੇਰਲਾ, ਕਰਨਾਟਕ, ਤਾਮਿਲਨਾਡੂ, ਉੱਤਰ-ਪੂਰਬੀ ਭਾਰਤ, ਅਤੇ ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਖਾਸ ਕਰਕੇ ਕੇਰਲਾ ਅਤੇ ਕਰਨਾਟਕ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਦਿੱਲੀ ਦਾ ਮੌਸਮ

ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਫਿਲਹਾਲ ਗਰਮੀ ਦੀ ਅਸਰ ਬਣਾਇਆ ਰਹੇਗਾ। ਮੌਸਮ ਵਿਭਾਗ ਦੇ ਅਨੁਸਾਰ, 9 ਜੂਨ ਨੂੰ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਉਮੀਦ ਹੈ। ਅਸਮਾਨ ਕਾਫ਼ੀ ਹੱਦ ਤੱਕ ਸਾਫ਼ ਰਹੇਗਾ, ਪਰ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਉੱਤਰ ਪ੍ਰਦੇਸ਼ ਦਾ ਮੌਸਮ

ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਲੂ ਦਾ ਅਸਰ ਜਾਰੀ ਰਹਿਣ ਦੀ ਸੰਭਾਵਨਾ ਹੈ। ਪੱਛਮੀ ਉੱਤਰ ਪ੍ਰਦੇਸ਼ ਦੇ ਮੇਰਠ, ਨੋਇਡਾ, ਗਾਜ਼ੀਆਬਾਦ, ਹਾਪੁੜ, ਬਾਗਪਤ, ਬਰੇਲੀ, ਬਦਾਯੂੰ, ਪੀਲੀਭੀਤ ਅਤੇ ਸ਼ਾਹਜਹਾਂਪੁਰ ਵਰਗੇ ਜ਼ਿਲ੍ਹਿਆਂ ਵਿੱਚ ਹੀਟਵੇਵ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਇਸ ਦੌਰਾਨ 10 ਤੋਂ 14 ਜੂਨ ਦੇ ਵਿਚਕਾਰ ਰਾਜ ਦੇ ਕਈ ਹਿੱਸਿਆਂ ਵਿੱਚ ਮੀਂਹ ਅਤੇ ਗਰਜ-ਤੂਫਾਨ ਦੀ ਸੰਭਾਵਨਾ ਹੈ। 11 ਅਤੇ 12 ਜੂਨ ਨੂੰ ਕੁਝ ਇਲਾਕਿਆਂ ਵਿੱਚ 50 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਅਤੇ ਹਵਾਵਾਂ ਸੰਭਵ ਹਨ।

ਰਾਜਸਥਾਨ ਦਾ ਮੌਸਮ

ਰਾਜਸਥਾਨ ਵਿੱਚ ਫਿਲਹਾਲ ਗਰਮੀ ਦਾ ਅਸਰ ਜਾਰੀ ਰਹੇਗਾ, ਪਰ 11 ਤੋਂ 14 ਜੂਨ ਦੇ ਵਿਚਕਾਰ ਕਈ ਇਲਾਕਿਆਂ ਵਿੱਚ ਮੌਸਮ ਬਦਲ ਸਕਦਾ ਹੈ। ਜੈਪੁਰ, ਕੋਟਾ, ਭਰਤਪੁਰ, ਅਲਵਰ, ਦੌਸਾ ਅਤੇ ਅਜਮੇਰ ਵਿੱਚ ਗਰਜ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਜੋਧਪੁਰ, ਬੀਕਾਨੇਰ, ਜੈਸਲਮੇਰ, ਬਾੜਮੇਰ ਅਤੇ ਨਾਗੌਰ ਵਿੱਚ ਧੂੜ ਭਰੀ ਹਨੇਰੀ ਚੱਲਣ ਦੀ ਸੰਭਾਵਨਾ ਹੈ।

ਹਿਮਾਚਲ ਪ੍ਰਦੇਸ਼ ਦਾ ਮੌਸਮ

ਹਿਮਾਚਲ ਪ੍ਰਦੇਸ਼ ਵਿੱਚ 11 ਅਤੇ 12 ਜੂਨ ਨੂੰ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਸ਼ਿਮਲਾ, ਮਨਾਲੀ, ਮੰਡੀ, ਕਾਂਗੜਾ, ਚੰਬਾ, ਸੋਲਨ ਅਤੇ ਸਿਰਮੌਰ ਵਰਗੇ ਇਲਾਕਿਆਂ ਵਿੱਚ ਮੀਂਹ, ਗਰਜ ਅਤੇ ਗੜੇ ਪੈਣ ਦੀ ਉਮੀਦ ਹੈ।

ਹਾਲਾਂਕਿ, 9 ਅਤੇ 10 ਜੂਨ ਨੂੰ ਰਾਜ ਦੇ ਕੁਝ ਹੇਠਲੇ ਇਲਾਕਿਆਂ ਵਿੱਚ ਗਰਮੀ ਅਤੇ ਹੀਟਵੇਵ ਦੀਆਂ ਸਥਿਤੀਆਂ ਬਣੀ ਰਹਿ ਸਕਦੀਆਂ ਹਨ।

ਮੌਸਮ ਵਿਭਾਗ ਦੀ ਸਲਾਹ

ਮੌਸਮ ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਤੇਜ਼ ਹਵਾਵਾਂ, ਬਿਜਲੀ ਡਿੱਗਣ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਵਾਲੇ ਖੇਤਰਾਂ ਵਿੱਚ ਬੇਲੋੜੀ ਯਾਤਰਾ ਤੋਂ ਬਚੋ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

NO COMMENTS

LEAVE A REPLY

Please enter your comment!
Please enter your name here

Exit mobile version