Home ਪੰਜਾਬ ਪੰਜਾਬ ’ਚ ਅਗਲੇ ਪੰਜ ਦਿਨ ਜਾਰੀ ਰਹੇਗਾ ਮੀਂਹ, ਕਈ ਜ਼ਿਿਲ੍ਹਆਂ ’ਚ ਭਾਰੀ...

ਪੰਜਾਬ ’ਚ ਅਗਲੇ ਪੰਜ ਦਿਨ ਜਾਰੀ ਰਹੇਗਾ ਮੀਂਹ, ਕਈ ਜ਼ਿਿਲ੍ਹਆਂ ’ਚ ਭਾਰੀ ਮੀਂਹ ਦਾ ਅਲਰਟ …

0

ਪੰਜਾਬ ਦੇ ਮੌਸਮ ਨੂੰ ਲੈ ਕੇ ਇੱਕ ਵਾਰ ਫਿਰ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਵੱਲੋਂ ਅਗਲੇ ਪੰਜ ਦਿਨਾਂ ਲਈ ਮੀਂਹ ਨੂੰ ਲੈ ਕੇ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਵਿਭਾਗ ਮੁਤਾਬਕ ਪੰਜਾਬ ਦੇ ਕਈ ਹਿੱਸਿਆਂ ਵਿੱਚ ਦਰਮਿਆਨੇ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿੱਚ ਇਹ ਬਦਲਾਅ ਅੱਜ ਤੋਂ ਹੀ ਦੇਖਣ ਨੂੰ ਮਿਲ ਸਕਦਾ ਹੈ, ਜਿਸ ਕਾਰਨ ਕਈ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਅੱਜ ਯਾਨੀ 17 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਕਈ ਥਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ ਲਗਭਗ 50 ਤੋਂ 75 ਫ਼ੀਸਦੀ ਤੱਕ ਦੱਸੀ ਗਈ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ ਵੀ ਕੁਝ ਥਾਵਾਂ ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਮੀਂਹ ਦੇ ਮੱਦੇਨਜ਼ਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਲਈ ਅਲਰਟ ਜਾਰੀ ਕੀਤਾ ਗਿਆ ਹੈ। 

ਕੁੱਲ ਮਿਲਾ ਕੇ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਮਿਲਿਆ-ਜੁਲਿਆ ਰਹਿਣ ਦੀ ਸੰਭਾਵਨਾ ਹੈ। ਕਿਤੇ ਭਾਰੀ ਮੀਂਹ ਤਾਂ ਕਿਤੇ ਹਲਕੀ ਬਾਰਿਸ਼ ਦੇਖਣ ਨੂੰ ਮਿਲ ਸਕਦੀ ਹੈ, ਜਦਕਿ 19 ਅਤੇ 20 ਅਗਸਤ ਨੂੰ ਮੀਂਹ ਦੀ ਗਤੀ ਵਿੱਚ ਕੁਝ ਕਮੀ ਤੋਂ ਬਾਅਦ 21 ਅਗਸਤ ਨੂੰ ਉੱਤਰੀ ਅਤੇ ਪੂਰਬੀ ਪੰਜਾਬ ਵਿੱਚ ਮੁੜ ਮੀਂਹ ਤੇਜ਼ ਹੋ ਸਕਦਾ ਹੈ। ਲੋਕਾਂ ਨੂੰ ਬਦਲਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸਾਵਧਾਨ ਰਹਿਣ ਦੀ ਲੋੜ ਹੈ। 

 

NO COMMENTS

LEAVE A REPLY

Please enter your comment!
Please enter your name here

Exit mobile version