ਚੰਡੀਗੜ੍ਹ: ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ ਆਈ ਹੈ । ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਪਰ ਅਗਲੇ ਦੋ ਦਿਨਾਂ ਲਈ ਵੀ ਸੂਬੇ ਵਿੱਚ ਮੀਂਹ ਲਈ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ । ਜਦੋਂ ਕਿ 27 ਅਗਸਤ ਤੋਂ ਮਾਨਸੂਨ ਫਿਰ ਕਮਜ਼ੋਰ ਹੁੰਦਾ ਜਾ ਰਿਹਾ ਹੈ। ਭਲਕੇ , 25 ਅਗਸਤ, ਸੋਮਵਾਰ ਨੂੰ, ਸੂਬੇ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੀਂਹ ਲਈ ‘ਯੈਲੋ ਅਲਰਟ’ ਜਾਰੀ ਰਹੇਗਾ। ਜਦੋਂ ਕਿ 26 ਅਗਸਤ, ਮੰਗਲਵਾਰ ਨੂੰ ਵੀ ਇਸੇ ਤਰ੍ਹਾਂ ਦੇ ਹਾਲਾਤ ਰਹਿਣਗੇ।
ਦਰਅਸਲ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਇਸ ਦੇ ਨਾਲ ਹੀ, ਡੈਮਾਂ ਦੇ ਪਾਣੀ ਦੇ ਪੱਧਰ ਵਿੱਚ ਬਹੁਤਾ ਬਦਲਾਅ ਨਹੀਂ ਆਇਆ ਹੈ। ਪਰ ਤਰਨਤਾਰਨ ਅਤੇ ਨਾਲ ਲਗਦੇ ਦੇ ਜ਼ਿਲ੍ਹਿਆਂ ਵਿੱਚ ਪਾਣੀ ਭਰਨ ਕਾਰਨ ਸਥਿਤੀ ਹਾਲੇ ਵੀ ਮਾੜੀ ਹੈ।
