Home ਪੰਜਾਬ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅਗਲੇ 4 ਦਿਨਾਂ ਤੱਕ ਤੇਜ਼ ਹਵਾਵਾਂ ਤੇ...

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅਗਲੇ 4 ਦਿਨਾਂ ਤੱਕ ਤੇਜ਼ ਹਵਾਵਾਂ ਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਜਾਰੀ

0

ਪੰਜਾਬ : ਪੰਜਾਬ ‘ਚ ਪੈ ਰਹੀ ਭਿਆਨਕ ਗਰਮੀ ਦੇ ਵਿਚਕਾਰ ਮੌਸਮ ਨੂੰ ਲੈ ਕੇ ਇਕ ਨਵੀਂ ਅਪਡੇਟ ਸਾਹਮਣੇ ਆਈ ਹੈ। ਅੱਜ , ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਅਨੁਸਾਰ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਅਗਲੇ 4 ਦਿਨਾਂ ਤੱਕ ਮੀਂਹ, ਤੇਜ਼ ਹਵਾਵਾਂ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਵਿਭਾਗ ਨੇ ਕਈ ਜ਼ਿਲ੍ਹਿਆਂ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ।

ਮੌਸਮ ਵਿਭਾਗ ਅਨੁਸਾਰ , 18 ਜੂਨ ਨੂੰ ਪੂਰੇ ਪੰਜਾਬ ਭਰ ਵਿੱਚ ਕਿਸੇ ਵੀ ਤਰ੍ਹਾਂ ਦੀ ਮੌਸਮ ਸਬੰਧੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ । ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ 19 ਜੂਨ ਤੋਂ ਜ਼ਿਲ੍ਹਾ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਸੰਗਰੂਰ, ਬਰਨਾਲਾ, ਲੁਧਿਆਣਾ, ਮੋਗਾ, ਪਟਿਆਲਾ ਅਤੇ ਐੱਸ. ਨਗਰ (ਮੁਹਾਲੀ) ਵਿੱਚ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ ਅਗਲੇ 48 ਘੰਟਿਆਂ ਦੌਰਾਨ ਇਨ੍ਹਾਂ ਇਲਾਕਿਆਂ ‘ਚ ਮੌਸਮ ਅਚਾਨਕ ਖਰਾਬ ਹੋ ਸਕਦਾ ਹੈ।

20 ਅਤੇ 21 ਜੂਨ ਨੂੰ ਵੀ ਜਾਰੀ ਰਹੇਗਾ ਖਰਾਬ ਮੌਸਮ
20 ਅਤੇ 21 ਜੂਨ ਦੌਰਾਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਫਿਰੋਜ਼ਪੁਰ ਸਮੇਤ ਉੱਤਰੀ ਅਤੇ ਸਰਹੱਦੀ ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਇਲਾਕਿਆਂ ਲਈ ‘ਯੈਲੋ ਅਲਰਟ’ ਵੀ ਜਾਰੀ ਕੀਤਾ ਗਿਆ ਹੈ। ਵਿਭਾਗ ਨੇ ਖਰਾਬ ਮੌਸਮ ਦੌਰਾਨ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਹੈ। ਤੇਜ਼ ਹਵਾਵਾਂ ਅਤੇ ਤੂਫਾਨ ਦੌਰਾਨ ਰੁੱਖਾਂ, ਬਿਜਲੀ ਦੇ ਖੰਭਿਆਂ ਅਤੇ ਕਮਜ਼ੋਰ ਢਾਂਚੇ ਦੇ ਨੇੜੇ ਜਾਣ ਤੋਂ ਬਚਣ ਅਤੇ ਲੋੜ ਪੈਣ ‘ਤੇ ਹੀ ਘਰੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਗਈ ਹੈ।

NO COMMENTS

LEAVE A REPLY

Please enter your comment!
Please enter your name here

Exit mobile version