HomePunjabਰਾਜਾ ਵੜਿੰਗ ਨੇ ਮੁੱਖ ਮੰਤਰੀ ਮਾਨ ਦੀ ਚੁਣੌਤੀ ਕੀਤੀ ਸਵੀਕਾਰ, ਟਵੀਟ ਕਰਕੇ...

ਰਾਜਾ ਵੜਿੰਗ ਨੇ ਮੁੱਖ ਮੰਤਰੀ ਮਾਨ ਦੀ ਚੁਣੌਤੀ ਕੀਤੀ ਸਵੀਕਾਰ, ਟਵੀਟ ਕਰਕੇ ਰੱਖੀਆਂ ਇਹ ਸ਼ਰਤਾਂ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਵਿਰੋਧੀਆਂ ਨੂੰ ਦਿੱਤੀ ਖੁੱਲ੍ਹੀ ਬਹਿਸ ਦੀ ਚੁਣੌਤੀ ਨੂੰ ਸ਼ਰਤਾਂ ਸਮੇਤ ਸਵੀਕਾਰ ਕਰ ਲਿਆ ਹੈ। ਭਗਵੰਤ ਮਾਨ ਨੂੰ 7 ਸਵਾਲਾਂ ਦੇ ਜਵਾਬ ਨਿਰਧਾਰਤ ਸ਼ਰਤਾਂ ਤਹਿਤ ਜਨਤਾ ਸਾਹਮਣੇ ਰੱਖਣ ਲਈ ਕਿਹਾ ਗਿਆ ਹੈ।

ਰਾਜਾ ਵੜਿੰਗ ਨੇ ਟਵੀਟ ‘ਚ ਲਿਖਿਆ ਹੈ ਕਿ, “ਪਿਛਲੇ ਡੇਢ ਸਾਲ ਵਿੱਚ ਜਦੋਂ ਜਦੋਂ ਵੀ ਤੁਹਾਡੇ ਤੋਂ ਕੋਈ ਸਵਾਲ ਪੁੱਛਿਆ ਗਿਆ ਹੈ ਜਾਂ ਕੋਈ ਸਲਾਹ ਦਿੱਤੀ ਗਈ ਹੈ, ਤੁਸੀਂ ਅਕਸਰ ਮੁੱਦੇ ਤੋਂ ਧਿਆਨ ਭਟਕਾਉਣ ਵਾਸਤੇ ਇਸ ਤਰ੍ਹਾਂ ਦੀ ਚਰਚਾ ਛੇੜ ਦਿੰਦੇ ਹੋ। ਚੰਗਾ ਹੁੰਦਾ ਜੇਕਰ ਤੁਸੀਂ SYL ਦੇ ਮੁੱਦੇ ‘ਤੇ ਚਰਚਾ ਕਰਨ ਲਈ ਸਾਰੀਆਂ ਪਾਰਟੀਆਂ ਦੇ ਲੀਡਰ ਸਾਹਿਬਾਨਾਂ ਅਤੇ ਕਿਸਾਨ ਜਥੇਬੰਦੀਆਂ ਦੇ ਆਗੂ ਸਾਹਿਬਾਨਾਂ ਨਾਲ ਇਕ ਸਾਰਥਕ ਚਰਚਾ ਕਰਦੇ।

ਲੋਕਤੰਤਰ ਵਿੱਚ ਵੈਸੇ ਤਾਂ ਵਿਰੋਧੀ ਧਿਰ ਅਤੇ ਜਨਤਾ ਸੱਤਾਧਾਰੀ ਸਰਕਾਰ ਤੋਂ ਸਵਾਲ ਪੁੱਛਦੀ ਹੈ ਪਰ ਤੁਹਾਡੀ ਸਰਕਾਰ ‘ਬਦਲਾਅ’ ਦੀ ਸਰਕਾਰ ਹੈ, ਇਸ ਕਰਕੇ ਤੁਸੀਂ ਸਵਾਲ ਵਿਰੋਧੀਆਂ ਨੂੰ ਪੁੱਛਦੇ ਹੋ।

ਮਾਨ ਸਾਹਿਬ! ਬਹਿਸ ਨੂੰ ਸਾਰਥਕ ਬਣਾਉਣ ਲਈ ਅਤੇ ਸੂਬੇ ਦੀ ਸਹੀ ਸਤਿਥੀ ਲੋਕਾਂ ਸਾਮ੍ਹਣੇ ਜਨਤਕ ਕਰਨ ਲਈ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੇ ਹੇਠ ਲਿਖੇ ਸਵਾਲਾਂ ਦੇ ਜਵਾਬ ਪੰਜਾਬ ਦੇ ਲੋਕਾਂ ਨੂੰ ਉਪਲਬਧ ਕਰਾਓ:-

1. ਪੰਜਾਬ ਵਿੱਚ ਅਪਰਾਧਿਕ ਮਾਮਲੇ ਡੇਢ ਸਾਲ ਵਿੱਚ ਕਿਸ ਦਰ ਨਾਲ ਵਧੇ ਹਨ?
2. ਪੰਜਾਬ ਵਿੱਚ ਨਸ਼ਿਆਂ ਵਿੱਚ ਕਿੰਨਾ ਵਾਧਾ ਹੋਇਆ ਹੈ ਅਤੇ ਸਾਡੇ ਕਿੰਨੇ ਨੌਜਵਾਨਾਂ ਦੀਆਂ ਮੌਤਾਂ ਨਸ਼ਿਆਂ ਨਾਲ ਹੋਈਆਂ ਹਨ।
3. ਪੰਜਾਬ ਦੇ ਕਰਜ਼ੇ ਵਿਚ ਕਿੰਨਾ ਵਾਧਾ ਹੋਇਆ ਹੈ?
4. ਪੰਜਾਬ ਵਿੱਚ ਪਿਛਲੇ ਡੇਢ ਸਾਲ ਦੌਰਾਨ ਕਿੰਨੇ ਕਿਸਾਨਾਂ ਨੇ ਖੁਦਕਸ਼ੀਆਂ ਕੀਤੀਆਂ ਹਨ?
5. ਤੁਹਾਡੇ ਕਾਰਜਕਾਲ ਦੌਰਾਨ ਤੁਸੀਂ ਕਿਹੜੇ ਕਿਹੜੇ ਵਿਭਾਗਾਂ ਵਿਚ ਇਸ਼ਤਿਹਾਰ ਦੇ ਕੇ ਨਵੀਂ ਭਰਤੀ ਕੀਤੀ ਹੈ।
6. ਪੰਜਾਬ ਦੇ ਖਜ਼ਾਨੇ ਵਿੱਚੋਂ ਕਿੰਨਾ ਪੈਸਾ ਤੁਸੀਂ ਮਸ਼ਹੂਰੀਆਂ ‘ਤੇ ਲਗਾਇਆ ਹੈ?
7. ਤੁਸੀਂ ਹੜ੍ਹ ਪੀੜਤਾਂ ਨੂੰ ਕੁੱਲ ਕਿੰਨੇ ਪੈਸੇ ਦਿੱਤੇ ਹਨ? ਪ੍ਰਤੀ ਏਕੜ ਕਿਸਾਨਾਂ ਨੂੰ ਕਿੰਨਾ ਮੁਆਵਜ਼ਾ ਦਿੱਤਾ ਹੈ?

ਇਹਨਾਂ ਤੱਥਾਂ ਨੂੰ ਜਨਤਕ ਕਰਨ ਤੋਂ ਬਾਅਦ ਅਸੀਂ ਤੁਹਾਡੇ ਇਹ ਪ੍ਰਸਤਾਵ ਸਵੀਕਾਰ ਕਰਦੇ ਹਾਂ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments