HomePunjabਸੁਖਪਾਲ ਖਹਿਰਾ ਨੂੰ ਜੇਲ੍ਹ 'ਚ ਮਿਲਣ ਪਹੁੰਚੇ ਰਾਜਾ ਵੜਿੰਗ

ਸੁਖਪਾਲ ਖਹਿਰਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਰਾਜਾ ਵੜਿੰਗ

ਨਾਭਾ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨਵੀਂ ਜ਼ਿਲ੍ਹਾ ਜੇਲ੍ਹ ਵਿੱਚ ਬੰਦ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਮਿਲਣ ਲਈ ਜੇਲ੍ਹ ਪਹੁੰਚੇ। ਕਰੀਬ ਇੱਕ ਘੰਟਾ ਤੱਕ ਸੁਖਪਾਲ ਖਹਿਰਾ ਤੇ ਵੜਿੰਗ ਦੀ ਜੇਲ੍ਹ ਵਿੱਚ ਮੁਲਾਕਾਤ ਹੋਈ। ਇਸ ਮੌਕੇ ਵੜਿੰਗ ਨੇ ਆਮ ਆਦਮੀ ਪਾਰਟੀ ‘ਤੇ ਸ਼ਬਦੀ ਹਮਲੇ ਕੀਤੇ।

ਰਾਜਾ ਵੜਿੰਗ ਨੇ ਕਿਹਾ ਕਿ ਸੁਖਪਾਲ ਖਹਿਰਾ ਨੂੰ ਜਾਣਬੁੱਝ ਕੇ ਫਸਾਇਆ ਗਿਆ ਹੈ। ਉਸ ਖ਼ਿਲਾਫ਼ ਐਨ.ਡੀ.ਪੀ.ਸੀ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਪਰ ਪੰਜਾਬ ਸਰਕਾਰ ਧੱਕੇਸ਼ਾਹੀ ਕਰ ਰਹੀ ਹੈ। ਰਾਜਾ ਵੜਿੰਗ ਨੇ ਮੁੱਖ ਮੰਤਰੀ ਨੂੰ ਪੰਜਾਬ ਨੂੰ ਸਹੀ ਰਸਤੇ ‘ਤੇ ਲਿਜਾਣ ਲਈ ਬਹਿਸ ਦੀ ਬਜਾਏ ਇਕਜੁੱਟ ਹੋਣ ਦੀ ਬੇਨਤੀ ਕੀਤੀ। ਇਸ ਮੌਕੇ ਉਨ੍ਹਾਂ ਮੰਡੀ ਵਿੱਚ ਕਿਸਾਨਾਂ ਨਾਲ ਵੀ ਮੁਲਾਕਾਤ ਕੀਤੀ।

ਉਨ੍ਹਾਂ ਨੂੰ ਮਿਲਣ ਤੋਂ ਬਾਅਦ ਕਿਸਾਨਾਂ ਨੇ ਕਿਹਾ ਕਿ ਰਾਜਾ ਵੜਿੰਗ ਸਿਆਸਤ ਕਰ ਰਿਹਾ ਹੈ ਕਿਉਂਕਿ ਕਾਂਗਰਸ ਦੀ ਸਰਕਾਰ ਵੇਲੇ ਵੀ ਹਾਲਾਤ ਇਹੀ ਸਨ। ਰਾਜਾ ਵੜਿੰਗ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ 48 ਘੰਟਿਆਂ ਅੰਦਰ ਲਿਫਟਿੰਗ ਸ਼ੁਰੂ ਨਾ ਕੀਤੀ ਗਈ ਤਾਂ ਉਹ ਕਾਂਗਰਸੀ ਵਰਕਰ ਦਿਨ-ਰਾਤ ਹੜਤਾਲ ‘ਤੇ ਬੈਠਣਗੇ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments