HomePunjabਪੰਜਾਬ 'ਚ 'ਆਪ' ਨਾਲ ਗਠਜੋੜ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ...

ਪੰਜਾਬ ‘ਚ ‘ਆਪ’ ਨਾਲ ਗਠਜੋੜ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੇ ਆਮ ਆਦਮੀ ਪਾਰਟੀ (Aam Aadmi Party) ਨਾਲ ਗਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਤੱਕ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਗਠਜੋੜ ਦੀ ਕੋਈ ਗੱਲ ਨਹੀਂ ਹੋਈ ਅਤੇ ਇਹ ਸਭ ਅਫਵਾਹਾਂ ਹਨ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਗਠਜੋੜ ਦਾ ਫ਼ੈਸਲਾ ਹਾਈਕਮਾਂਡ ਵੱਲੋਂ ਲਿਆ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਾਰਟੀ ਪੰਜਾਬ ਦੀਆਂ 13 ਸੀਟਾਂ ’ਤੇ ਚੋਣ ਲੜੇਗੀ। ਇਸ ਮੌਕੇ ਰਾਜਾ ਵੜਿੰਗ ਨੇ ਅਕਾਲੀ-ਭਾਜਪਾ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਕਾਲੀ-ਭਾਜਪਾ ਦਾ ਗਠਜੋੜ ਪੱਕਾ ਹੈ ਅਤੇ ਦੋਵੇਂ ਇਕੱਠੇ ਚੋਣ ਲੜਨਗੇ

ਰਾਜਾ ਵੜਿੰਗ ਨੇ ਭਰੋਸਾ ਦਿੱਤਾ ਕਿ ਕਾਂਗਰਸ ਹਾਈਕਮਾਂਡ ਪੰਜਾਬ ਕਾਂਗਰਸ ਦੀ ਸਹਿਮਤੀ ਤੋਂ ਬਿਨਾਂ ਕੋਈ ਫ਼ੈਸਲਾ ਨਹੀਂ ਲਵੇਗੀ। ਇਸ ਤੋਂ ਇਲਾਵਾ ਰਾਜਾ ਵੜਿੰਗ ਨੇ ਕਿਹਾ ਕਿ ਉਹ 8 ਸਤੰਬਰ ਨੂੰ ਹੁਸ਼ਿਆਰਪੁਰ ਵਿਖੇ ਨਸ਼ਿਆਂ ਖ਼ਿਲਾਫ਼ ਧਰਨਾ ਦੇ ਰਹੇ ਹਨ ਅਤੇ ਉਹ 8 ਹੋਰ ਧਰਨੇ ਦੇਣਗੇ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments