ਜੈਪੁਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰਾਜਸਥਾਨ ਦੌਰੇ ਤੋਂ ਪਹਿਲਾਂ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਕੈਬਨਿਟ ਬੈਠਕਬੁਲਾਈ ਹੈ। ਮੁੱਖ ਮੰਤਰੀ ਭਜਨ ਲਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਕੈਬਨਿਟ ਬੈਠਕ ਅੱਜ ਦੁਪਹਿਰ 12:30 ਵਜੇ ਹੋਵੇਗੀ, ਜਿੱਥੇ ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਸਬੰਧੀ ਵਿਚਾਰ-ਵਟਾਂਦਰਾ ਹੋ ਸਕਦਾ ਹੈ।
ਕੈਬਨਿਟ ਬੈਠਕ ਵਿੱਚ ਮਾਲੀਆ, ਕਰਮਚਾਰੀ ਅਤੇ ਊਰਜਾ ਵਿਭਾਗਾਂ ਸਮੇਤ ਕਈ ਵਿਭਾਗਾਂ ਦੇ ਏਜੰਡਿਆਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਸ਼ਹਿਰੀ ਅਤੇ ਪੇਂਡੂ ਸੇਵਾ ਕੈਂਪਾਂ ਸਬੰਧੀ ਵੀ ਚਰਚਾ ਹੋਣ ਦੀ ਉਮੀਦ ਹੈ।
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਸਬੰਧੀ ਚਰਚਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 25 ਸਤੰਬਰ ਨੂੰ ਬਾਂਸਵਾੜਾ ਦਾ ਦੌਰਾ ’ਤੇ ਆ ਰਹੇ ਹਨ। ਪ੍ਰਧਾਨ ਮੰਤਰੀ ਦੇ ਦੌਰੇ ਲਈ ਭਜਨ ਲਾਲ ਸਰਕਾਰ ਹਾਈ ਅਲਰਟ ‘ਤੇ ਹੈ। ਮੁੱਖ ਮੰਤਰੀ ਭਜਨ ਲਾਲ ਨੇ ਤਿਆਰੀਆਂ ਸਬੰਧੀ ਵੀਰਵਾਰ ਨੂੰ ਮੁੱਖ ਮੰਤਰੀ ਦਫ਼ਤਰ ਵਿੱਚ ਇੱਕ ਉੱਚ ਪੱਧਰੀ ਬੈਠਕ ਵੀ ਬੁਲਾਈ। ਮੰਨਿਆ ਜਾ ਰਿਹਾ ਹੈ ਕਿ ਅੱਜ ਦੀ ਕੈਬਨਿਟ ਬੈਠਕ ਵਿੱਚ ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਸਬੰਧੀ ਵੀ ਚਰਚਾ ਹੋਵੇਗੀ।
ਵਿਧਾਇਕਾਂ ਦੀਆਂ ਤਨਖਾਹਾਂ ਬਾਰੇ ਬਿੱਲ ‘ਤੇ ਹੋ ਸਕਦੀ ਹੈ ਚਰਚਾ
ਪਿਛਲੀ ਕੈਬਨਿਟ ਬੈਠਕ ਵਿੱਚ ਵਿਧਾਇਕਾਂ ਦੀਆਂ ਤਨਖਾਹਾਂ ਵਧਾਉਣ ਦੇ ਬਿੱਲ ਨੂੰ ਵੀ ਮਨਜ਼ੂਰੀ ਮਿਲਣੀ ਸੀ, ਪਰ ਆਖਰੀ ਸਮੇਂ ‘ਤੇ ਇਸਨੂੰ ਮੁਲਤਵੀ ਕਰ ਦਿੱਤਾ ਗਿਆ। ਮੁੱਖ ਮੰਤਰੀ ਭਜਨ ਲਾਲ ਨੇ ਨਿਰਦੇਸ਼ ਦਿੱਤਾ ਸੀ ਕਿ ਪਹਿਲਾਂ ਦੂਜੇ ਰਾਜਾਂ ਦੇ ਵਿਧਾਇਕਾਂ ਦੀਆਂ ਤਨਖਾਹਾਂ ਦਾ ਅਧਿਐਨ ਕੀਤਾ ਜਾਵੇ। ਇਸ ਤੋਂ ਬਾਅਦ ਫ਼ੈਸਲਾ ਲਿਆ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਅੱਜ ਦੀ ਬੈਠਕਵਿੱਚ ਵਿਧਾਇਕਾਂ ਦੀਆਂ ਤਨਖਾਹਾਂ ਸੰਬੰਧੀ ਬਿੱਲ ‘ਤੇ ਵੀ ਚਰਚਾ ਹੋ ਸਕਦੀ ਹੈ।
