Home ਰਾਜਸਥਾਨ ਰਾਜਸਥਾਨ ਦੇ ਸੰਸਦ ਮੈਂਬਰ ਰਾਓ ਰਾਜਿੰਦਰ ਸਿੰਘ ਦੀ ਅਚਾਨਕ ਵਿਗੜੀ ਸਿਹਤ

ਰਾਜਸਥਾਨ ਦੇ ਸੰਸਦ ਮੈਂਬਰ ਰਾਓ ਰਾਜਿੰਦਰ ਸਿੰਘ ਦੀ ਅਚਾਨਕ ਵਿਗੜੀ ਸਿਹਤ

0

ਜੈਪੁਰ: ਰਾਜਸਥਾਨ ਦੇ ਜੈਪੁਰ ਵਿੱਚ ਅਗਨੀਵੀਰ ਜਵਾਨ ਦੇ ਦਾਹ ਸਸਕਾਰ ਵਿੱਚ ਸ਼ਾਮਲ ਹੋਣ ਪਹੁੰਚੇ ਸੰਸਦ ਮੈਂਬਰ ਰਾਓ ਰਾਜਿੰਦਰ ਸਿੰਘ ਦੀ ਅਚਾਨਕ ਸਿਹਤ ਵਿਗੜ ਗਈ। ਇਸ ਦੌਰਾਨ ਉਨ੍ਹਾਂ ਦੇ ਨਾਲ ਕਈ ਹੋਰ ਜਨ ਪ੍ਰਤੀਨਿਧ, ਪ੍ਰਸ਼ਾਸਨਿਕ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਲੇ ਮੌਜੂਦ ਸਨ। ਜੈਪੁਰ ਗ੍ਰਾਮੀਣ ਸੰਸਦ ਮੈਂਬਰ ਅਤੇ ਭਾਜਪਾ ਦੇ ਸੀਨੀਅਰ ਆਗੂ ਦੀ ਇਸ ਤਰ੍ਹਾਂ ਅਚਾਨਕ ਵਿਗੜੀ ਸਿਹਤ ਨਾਲ ਉਨ੍ਹਾਂ ਦੇ ਸਮਰਥਕਾਂ ਵਿੱਚ ਹੜਕੰਪ ਮੱਚ ਗਿਆ। ਵੱਡੀ ਗਿਣਤੀ ਵਿੱਚ ਸਮਰਥਕ ਉਨ੍ਹਾਂ ਦੇ ਨਾਲ ਹਸਪਤਾਲ ਪਹੁੰਚੇ। ਫਿਲਹਾਲ ਉਨ੍ਹਾਂ ਨੂੰ ਜੈਪੁਰ ਦੇ ਐੱਸ.ਐਮ.ਐੱਸ. ਹਸਪਤਾਲ ਰੈਫਰ ਕੀਤਾ ਗਿਆ ਹੈ।

ਐਸ.ਐਮ.ਐਸ. ਹਸਪਤਾਲ ’ਚ ਕੀਤਾ ਰੈਫਰ

ਸਸਕਾਰ ਪ੍ਰਕਿਰਿਆ ਦੌਰਾਨ, ਸੰਸਦ ਮੈਂਬਰ ਦੀ ਸਿਹਤ ਅਚਾਨਕ ਵਿਗੜ ਗਈ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ, ਉਨ੍ਹਾਂ ਨੂੰ ਤੁਰੰਤ ਨੇੜਲੇ ਸਥਾਨਕ ਹਸਪਤਾਲ ਲਿਜਾਇਆ ਗਿਆ। ਮੁੱਢਲੀ ਜਾਂਚ ਤੋਂ ਬਾਅਦ, ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਨਾਜ਼ੁਕ ਐਲਾਨ ਕੀਤੀ ਅਤੇ ਉਨ੍ਹਾਂ ਨੂੰ ਜੈਪੁਰ ਦੇ ਐਸ.ਐਮ.ਐਸ. ਹਸਪਤਾਲ ਰੈਫਰ ਕਰ ਦਿੱਤਾ ਗਿਆ।

ਪੁੱਤਰ ਦੇਵਾਯੁਸ਼ ਸਿੰਘ ਨੇ ਕੀਤੀ ਤੁਰੰਤ ਮਦਦ

ਘਟਨਾ ਵੇਲੇ ਸੰਸਦ ਮੈਂਬਰ ਦੇ ਨਾਲ ਉਨ੍ਹਾਂ ਦਾ ਪੁੱਤਰ ਦੇਵਾਯੁਸ਼ ਸਿੰਘ ਵੀ ਮੌਜੂਦ ਸੀ। ਪਿਤਾ ਦੀ ਅਚਾਨਕ ਤਬੀਅਤ ਵਿਗੜਨ ਅਤੇ ਬੇਹੋਸ਼ ਹੋਣ ‘ਤੇ ਦੇਵਾਯੁਸ਼ ਘਬਰਾਇਆ ਨਹੀਂ, ਸਗੋਂ ਪਿੰਡ ਵਾਲਿਆਂ ਦੀ ਮਦਦ ਨਾਲ ਤੁਰੰਤ ਉਨ੍ਹਾਂ ਨੂੰ ਮੋਢੇ ‘ਤੇ ਚੁੱਕ ਕੇ ਗੱਡੀ ਵਿੱਚ ਬਿਠਾਇਆ। ਉਨ੍ਹਾਂ ਨੇ ਉਨ੍ਹਾਂ ਨੂੰ ਨੇੜੇ ਦੇ ਜ਼ਿਲ੍ਹਾ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਹਾਲਤ ਗੰਭੀਰ ਪਾਈ ਅਤੇ ਐੱਸ.ਐੱਮ.ਐੱਸ. ਹਸਪਤਾਲ ਰੈਫਰ ਕਰ ਦਿੱਤਾ।

ਡਾਕਟਰਾਂ ਦੀ ਨਿਗਰਾਨੀ ਜਾਰੀ

ਐਸ.ਐਮ.ਐਸ. ਹਸਪਤਾਲ ਦੇ ਡਾਕਟਰ ਸੰਸਦ ਮੈਂਬਰ ਦੀ ਸਿਹਤ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਨੂੰ ਕੋਟਪੁਤਲੀ ਤੋਂ ਜੈਪੁਰ ਦੇ ਸਵਾਈ ਮਾਨਸਿੰਘ ਹਸਪਤਾਲ ਵਿੱਚ ਸੁਰੱਖਿਅਤ ਢੰਗ ਨਾਲ ਲਿਜਾਇਆ ਜਾ ਰਿਹਾ ਹੈ। ਹਸਪਤਾਲ ਪ੍ਰਸ਼ਾਸਨ ਨੇ ਸਾਰੇ ਜ਼ਰੂਰੀ ਟੈਸਟ ਸ਼ੁਰੂ ਕਰ ਦਿੱਤੇ ਹਨ ਅਤੇ ਉਨ੍ਹਾਂ ਦੀ ਹਾਲਤ ਨੂੰ ਸਥਿਰ ਕਰਨ ਲਈ ਕੋਸ਼ਿਸ਼ ਕਰ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version