Homeਦੇਸ਼Rajasthan Result: ਰਾਜਸਥਾਨ 'ਚ ਬਹੁਮਤ ਦੇ ਵੱਲ ਵਧ ਰਹੀ ਹੈ ਭਾਜਪਾ

Rajasthan Result: ਰਾਜਸਥਾਨ ‘ਚ ਬਹੁਮਤ ਦੇ ਵੱਲ ਵਧ ਰਹੀ ਹੈ ਭਾਜਪਾ

ਰਾਜਸਥਾਨ: ਰਾਜਸਥਾਨ ‘ਚ 25 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ (assembly elections) ਲਈ ਪਈਆਂ ਵੋਟਾਂ ਦੀ ਗਿਣਤੀ ਐਤਵਾਰ ਸਵੇਰੇ 8 ਵਜੇ ਸਖਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਸ਼ੁਰੂ ਹੋ ਗਈ। ਸ਼ੁਰੂਆਤੀ ਰੁਝਾਨ ਕੁਝ ਸਮੇਂ ਵਿੱਚ ਸਾਹਮਣੇ ਆਉਣ ਦੀ ਉਮੀਦ ਹੈ। ਰਾਜਸਥਾਨ ‘ਚ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੋਂ ਕੁਝ ਦੇਰ ਬਾਅਦ ਹੀ ਰੁਝਾਨ ਸਾਹਮਣੇ ਆਉਣ ਲੱਗੇ ਹਨ। ਸ਼ੁਰੂਆਤੀ ਰੁਝਾਨਾਂ ਵਿੱਚ ਭਾਜਪਾ ਅਤੇ ਕਾਂਗਰਸ ਇੱਕ ਦੂਜੇ ਨੂੰ ਟੱਕਰ ਦਿੰਦੇ ਨਜ਼ਰ ਆ ਰਹੇ ਹਨ।

ਸ਼ੁਰੂਆਤੀ ਰੁਝਾਨਾਂ ਵਿੱਚ ਭਾਜਪਾ ਅਤੇ ਕਾਂਗਰਸ ਇੱਕ ਦੂਜੇ ਨੂੰ ਟੱਕਰ ਦਿੰਦੇ ਨਜ਼ਰ ਆ ਰਹੇ ਹਨ। ਰਾਜਸਥਾਨ ਵਿੱਚ 199 ਸੀਟਾਂ ਦਾ ਰੁਝਾਨ ਆ ਗਿਆ ਹੈ। ਇੱਥੇ ਭਾਜਪਾ 104 ਅਤੇ ਕਾਂਗਰਸ 79 ਸੀਟਾਂ ‘ਤੇ ਅੱਗੇ ਹੈ। ਬਾਕੀਆਂ ਨੇ 167 ਸੀਟਾਂ ‘ਤੇ ਬੜ੍ਹਤ ਬਣਾ ਰੱਖੀ ਹੈ।

ਇਸ ਤੋਂ ਪਹਿਲਾਂ ਮੁੱਖ ਚੋਣ ਅਧਿਕਾਰੀ ਪ੍ਰਵੀਨ ਗੁਪਤਾ ਨੇ ਕਿਹਾ, ”ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ।” ਸਭ ਤੋਂ ਪਹਿਲਾਂ ਪੋਸਟਲ ਬੈਲਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਰਾਹੀਂ ਪਈਆਂ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਰਾਜ ਦੇ 200 ਵਿਧਾਨ ਸਭਾ ਹਲਕਿਆਂ ਵਿੱਚੋਂ 199 ਵਿੱਚ ਕੁੱਲ 36 ਗਿਣਤੀ ਕੇਂਦਰ ਬਣਾਏ ਗਏ ਹਨ, ਜਿੱਥੇ ਵੋਟਿੰਗ ਹੋਈ। ਸ੍ਰੀਗੰਗਾਨਗਰ ਦੀ ਕਰਨਪੁਰ ਸੀਟ ਤੋਂ ਕਾਂਗਰਸ ਉਮੀਦਵਾਰ ਗੁਰਮੀਤ ਸਿੰਘ ਕੂਨਰ ਦੀ ਮੌਤ ਕਾਰਨ ਚੋਣ ਮੁਲਤਵੀ ਕਰ ਦਿੱਤੀ ਗਈ ਸੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments