HomePunjabਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਭੇਜਿਆ ਪੱਤਰ

ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਭੇਜਿਆ ਪੱਤਰ

ਪਟਿਆਲਾ: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Jathedar Giani Raghbir Singh) ਨੂੰ ਪੱਤਰ ਭੇਜ ਕੇ ਪਟੀਸ਼ਨ ’ਤੇ ਫ਼ੈਸਲਾ ਨਾ ਹੋਣ ’ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਪੱਤਰ ‘ਤੇ ਕੋਈ ਫ਼ੈਸਲਾ ਨਾ ਹੋਣ ਦੀ ਸੂਰਤ ਵਿੱਚ ਰਾਜੋਆਣਾ ਨੇ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਭੁੱਖ ਹੜਤਾਲ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ।

ਇਹ ਪ੍ਰਗਟਾਵਾ ਉਨ੍ਹਾਂ ਦੀ ਭੈਣ ਕਮਲਦੀਪ ਕੌਰ (Kamaldeep Kaur) ਨੇ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਤੋਂ ਬਾਅਦ ਕੀਤਾ। ਮੀਟਿੰਗ ਦੌਰਾਨ ਰਾਜੋਆਣਾ ਵੱਲੋਂ ਲਿਖਿਆ ਗਿਆ ਇੱਕ ਹੋਰ ਪੱਤਰ ਗਿਆਨੀ ਰਘਬੀਰ ਸਿੰਘ ਨੂੰ ਭੇਜਿਆ ਗਿਆ। ਮੀਟਿੰਗ ਤੋਂ ਬਾਅਦ ਜੇਲ੍ਹ ਤੋਂ ਬਾਹਰ ਆਉਂਦਿਆਂ ਕਮਲਦੀਪ ਕੌਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਰਫ਼ੋਂ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਪਾਈ ਗਈ ਸੀ, ਜਿਸ ’ਤੇ ਹਾਲੇ ਤੱਕ ਕੋਈ ਫ਼ੈਸਲਾ ਨਹੀਂ ਹੋਇਆ, ਜਿਸ ਕਾਰਨ ਰਾਜੋਆਣਾ ਨੇ ਨਾਰਾਜ਼ਗੀ ਪ੍ਰਗਟਾਈ ਹੈ।

ਕਮਲਦੀਪ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਰਾਜੋਆਣਾ ਮਾਮਲੇ ‘ਤੇ ਯੂ-ਟਰਨ ਲੈ ਲਿਆ ਹੈ ਅਤੇ ਸਾਡੇ ਧਾਰਮਿਕ ਅਤੇ ਸਿਆਸੀ ਆਗੂ ਵੀ ਕੋਈ ਫ਼ੈਸਲਾ ਨਹੀਂ ਲੈ ਪਾ ਰਹੇ ਹਨ ਕਿ ਹੁਣ ਇਸ ਮਾਮਲੇ ‘ਤੇ ਕੀ ਕੀਤਾ ਜਾਵੇ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments