HomePunjabਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖੀ ਚਿੱਠੀ, ਰਾਸ਼ਟਰਪਤੀ...

ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖੀ ਚਿੱਠੀ, ਰਾਸ਼ਟਰਪਤੀ ਨੂੰ ਕੀਤੀ ਇਹ ਮੰਗ

ਪਟਿਆਲਾ: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਸਜ਼ਾਯਾਫ਼ਤਾ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Jathedar Giani Raghbir Singh) ਨੂੰ ਪੱਤਰ ਲਿਖ ਕੇ ਸ਼੍ਰੋਮਣੀ ਕਮੇਟੀ ਨੂੰ ਇਹ ਹੁਕਮ ਜਾਰੀ ਕਰਨ ਦੀ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਸ਼੍ਰੋਮਣੀ ਕਮੇਟੀ ਵੱਲੋਂ 12 ਸਾਲ ਪਹਿਲਾਂ ਦੇਸ਼ ਦੇ ਰਾਸ਼ਟਰਪਤੀ ਨੂੰ ਜੋ ਅਪੀਲ ਕੀਤੀ ਗਈ ਸੀ, ਉਸਨੂੰ ਨੂੰ ਵਾਪਸ ਲਿਆ ਜਾਵੇ।

ਰਾਜੋਆਣਾ ਨੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਆਪਣੀ ਭੁੱਖ ਹੜਤਾਲ ਅਗਲੇ 20 ਦਿਨਾਂ ਲਈ ਮੁਲਤਵੀ ਕਰ ਦਿੱਤੀ ਹੈ।  ਉਨ੍ਹਾਂ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਵੱਲੋਂ ਜਥੇਦਾਰ ਸਾਹਿਬ ਨੂੰ ਲਿਖੇ ਪੱਤਰ ਦੀ ਕਾਪੀ ਮੀਡੀਆ ਨਾਲ ਸਾਂਝੀ ਕੀਤੀ ਗਈ। ਇੱਥੇ ਕਮਲਦੀਪ ਕੌਰ ਰਾਜੋਆਣਾ ਨੇ ਦੱਸਿਆ ਕਿ ਉਨ੍ਹਾਂ ਦੇ ਭਰਾ ਬਲਵੰਤ ਸਿੰਘ ਰਾਜੋਆਣਾ ਨੇ ਕੇਂਦਰ ਸਰਕਾਰ ਤੋਂ ਇਨਸਾਫ਼ ਨਾ ਮਿਲਣ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਹੈ ਕਿ ਜਿਸ ਪਟੀਸ਼ਨ ‘ਤੇ 6 ਮਹੀਨੇ ਜਾਂ ਇੱਕ ਸਾਲ ਦੇ ਅੰਦਰ-ਅੰਦਰ ਫ਼ੈਸਲਾ ਆਉਣਾ ਚਾਹੀਦਾ ਸੀ, ਉਹ ਲੰਬਿਤ ਪਈ ਹੈ, ਜਿਸ ਨੂੰ ਕਈ ਸਾਲ ਬੀਤ ਚੁੱਕੇ ਹਨ ਪਰ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ ।

ਕਮਲਦੀਪ ਕੌਰ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਪੂਰੀ ਤਰ੍ਹਾਂ ਚੜ੍ਹਦੀਕਲਾ ਵਿੱਚ ਹਨ ਅਤੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਬੇਨਤੀ ਕੀਤੀ ਹੈ ਕਿ ਉਨ੍ਹਾਂ ਦੀ ਅਪੀਲ ਵਾਪਸ ਲਈ ਜਾਵੇ ਕਿਉਂਕਿ ਕੇਂਦਰ ਇਸ ਅਪੀਲ ‘ਤੇ ਜਾਣਬੁੱਝ ਕੇ ਕੋਈ ਫ਼ੈਸਲਾ ਨਹੀਂ ਲੈ ਰਿਹਾ ਹੈ। ਧਿਆਨ ਯੋਗ ਹੈ ਕਿ ਕੁਝ ਦਿਨ ਪਹਿਲਾਂ ਬਲਵੰਤ ਸਿੰਘ ਰਾਜੋਆਣਾ ਨੇ ਆਪਣੀ ਅਪੀਲ ਵਾਪਸ ਨਾ ਲੈਣ ਦੀ ਸੂਰਤ ਵਿੱਚ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਭੁੱਖ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਸੀ। ਪਰ ਹੁਣ ਜਥੇਦਾਰ ਸਾਹਿਬ ਵੱਲੋਂ ਬੰਦੀ ਛੋੜ ਦਿਵਸ ਮੌਕੇ ਖਾਲਸਾ ਪੰਥ ਨੂੰ ਦਿੱਤੇ ਸੰਦੇਸ਼ ਵਿੱਚ ਪ੍ਰਗਟਾਏ ਗਏ ਜਜ਼ਬਾਤਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਭੁੱਖ ਹੜਤਾਲ 20 ਦਿਨਾਂ ਲਈ ਮੁਲਤਵੀ ਕਰ ਦਿੱਤੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments