Home ਪੰਜਾਬ 10 ਦਿਨਾਂ ਤੋਂ ਫੋਰਟਿਸ ਹਸਪਤਾਲ ‘ਚ ਭਰਤੀ ਰਾਜਵੀਰ ਜਵੰਦਾ ਦਾ ਹੋਇਆ ਦੇਹਾਂਤ

10 ਦਿਨਾਂ ਤੋਂ ਫੋਰਟਿਸ ਹਸਪਤਾਲ ‘ਚ ਭਰਤੀ ਰਾਜਵੀਰ ਜਵੰਦਾ ਦਾ ਹੋਇਆ ਦੇਹਾਂਤ

0

ਮੋਹਾਲੀ : ਪੰਜਾਬੀ ਸੰਗੀਤ ਇੰਡਸਟਰੀ ਤੋਂ ਦੁਖਦਾਈ ਖ਼ਬਰ ਆ ਰਹੀ ਹੈ। ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਹੈ। ਉਹ ਪਿਛਲੇ 10 ਦਿਨਾਂ ਤੋਂ ਫੋਰਟਿਸ ਹਸਪਤਾਲ ਵਿੱਚ ਆਪਣੀ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਸਨ।

27 ਸਤੰਬਰ ਦੀ ਸਵੇਰ ਨੂੰ, ਰਾਜਵੀਰ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਇੱਕ ਦਰਦਨਾਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਦੱਸਿਆ ਗਿਆ ਹੈ ਕਿ ਰਾਜਵੀਰ ਆਪਣੀ ਬਾਈਕ ‘ਤੇ ਬੱਦੀ ਤੋਂ ਸ਼ਿਮਲਾ ਜਾ ਰਹੇ ਸਨ । ਇਸੇ ਦੌਰਾਨ ਉਨ੍ਹਾਂ ਨਾਲ ਇਹ ਹਾਦਸਾ ਵਾਪਰ ਗਿਆ ਅਤੇ ਉਨ੍ਹਾਂ ਦੇ ਸਿਰ ਅਤੇ ਰੀੜ੍ਹ ਦੀ ਹੱਡੀ ‘ਤੇ ਗੰਭੀਰ ਸੱਟਾਂ ਲੱਗੀਆਂ ਸਨ।

ਹਾਦਸੇ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਰਾਜਵੀਰ ਨੂੰ ਦਿਲ ਦਾ ਦੌਰਾ ਪਿਆ , ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਸ਼ਿਫਟ ਕਰ ਦਿੱਤਾ ਗਿਆ ਸੀ।

NO COMMENTS

LEAVE A REPLY

Please enter your comment!
Please enter your name here

Exit mobile version