ਨਵੀਂ ਦਿੱਲੀ : ਰਾਜ ਸਭਾ ਮੈਂਬਰ ਅਤੇ ਟ੍ਰਾਈਡੈਂਟ ਗਰੁੱਪ ਦੇ ਸੰਸਥਾਪਕ ਅਤੇ ਚੇਅਰਮੈਨ, ਰਾਜਿੰਦਰ ਗੁਪਤਾ ਨੇ ਅੱਜ ਨਵੀਂ ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ, ਜੇ.ਪੀ. ਨੱਡਾ ਨੇ ਰਾਜਿੰਦਰ ਗੁਪਤਾ ਨੂੰ ਰਾਜ ਸਭਾ ਵਿੱਚ ਉਨ੍ਹਾਂ ਦੇ ਪ੍ਰਵੇਸ਼ ਕਰਨ ‘ਤੇ ਵਧਾਈ ਦਿੱਤੀ।
ਮੀਟਿੰਗ ਦੌਰਾਨ ਦੋਵੇਂ ਆਗੂਆਂ ਨੇ ਦੇਸ਼ ਅਤੇ ਪੰਜਾਬ ਨਾਲ ਜੁੜੇ ਕੁਝ ਅਹਿਮ ਮੁੱਦਿਆਂ ‘ਤੇ ਗੈਰ-ਰਸਮੀ ਵਿਚਾਰ-ਵਟਾਂਦਰਾ ਵੀ ਕੀਤਾ।
