ਨਵੀਂ ਦਿੱਲੀ: ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਟ੍ਰੇਡ ਐਂਡ ਗਰੁੱਪ ਦੇ ਸੰਸਥਾਪਕ ਚੇਅਰਮੈਨ, ਰਾਜਿੰਦਰ ਗੁਪਤਾ ਨੇ ਅੱਜ ਇੱਥੇ ਕੇਂਦਰੀ ਰੱਖਿਆ ਮੰਤਰੀ ਸ਼੍ਰੀ ਰਾਜਨਾਥ ਸਿੰਘ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਰਾਜ ਸਭਾ ਮੈਂਬਰ ਬਣਨ ਤੋਂ ਬਾਅਦ ਇਹ ਉਨ੍ਹਾਂ ਦੀ ਰਾਜਨਾਥ ਸਿੰਘ ਨਾਲ ਪਹਿਲੀ ਮੁਲਾਕਾਤ ਸੀ।
ਰਜਿੰਦਰ ਗੁਪਤਾ ਦੇ ਦਫ਼ਤਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਮੀਟਿੰਗ ਦੌਰਾਨ ਸਰਹੱਦੀ ਜ਼ਿਲ੍ਹਿਆਂ ਨਾਲ ਸਬੰਧਤ ਮਾਮਲਿਆਂ ‘ਤੇ ਚਰਚਾ ਕੀਤੀ ਗਈ। ਰਾਜਨਾਥ ਸਿੰਘ ਨੇ ਇਹ ਵੀ ਕਿਹਾ ਕਿ ਪੰਜਾਬ, ਇੱਕ ਸਰਹੱਦੀ ਰਾਜ ਹੋਣ ਕਰਕੇ, ਬਹੁਤ ਮਹੱਤਵ ਰੱਖਦਾ ਹੈ ਅਤੇ ਫੌਜ ਅਤੇ ਬੀ.ਐਸ.ਐਫ. ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ।
