ਮੁੰਬਈ: ਬਾਲੀਵੁੱਡ ਦੀ ਬਾਕਸ ਆਫਿਸ ‘ਤੇ ਇੱਕ ਨਵਾਂ ਰਿਕਾਰਡ ਬਣਾਉਣ ਵਾਲੀ ਫਿਲਮ ‘ਰਾਮਾਇਣ’ ਨੇ ਇਤਿਹਾਸ ਰਚ ਦਿੱਤਾ ਹੈ। ਰਣਬੀਰ ਕਪੂਰ ਅਤੇ ਯਸ਼ ਸਟਾਰਰ ਇਸ ਫਿਲਮ ਨੇ ਦੁਨੀਆ ਭਰ ਵਿੱਚ ਸਿਰਫ਼ 14 ਦਿਨਾਂ ਦੇ ਅੰਦਰ 1,500 ਕਰੋੜ ਰੁਪਏ ਦੀ ਕਮਾਈ ਦਾ ਅੰਕੜਾ ਪਾਰ ਕਰ ਲਿਆ ਹੈ।
ਜਾਣਕਾਰੀ ਅਨੁਸਾਰ, ਫਿਲਮ ਦਾ ਵਿਸ਼ਵਵਿਆਪੀ ਕੁੱਲ ਕਲੈਕਸ਼ਨ 1,519.05 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ‘ਰਾਮਾਇਣ’ 1,500 ਕਰੋੜ ਰੁਪਏ ਦੀ ਕਮਾਈ ਕਰਨ ਵਾਲੀ ਸਭ ਤੋਂ ਤੇਜ਼ ਭਾਰਤੀ ਫਿਲਮ ਬਣ ਗਈ ਹੈ।
ਇਸ ਤੋਂ ਪਹਿਲਾਂ ਇਹ ਰਿਕਾਰਡ ਰਣਵੀਰ ਸਿੰਘ ਦੀ ਫਿਲਮ ‘ਧੁਰੰਧਰ 2’ ਦੇ ਨਾਮ ਸੀ। ਇਸ ਫਿਲਮ ਨੇ ਰਿਲੀਜ਼ ਹੋਣ ਤੋਂ ਬਾਅਦ 16 ਦਿਨਾਂ ਵਿੱਚ ਦੁਨੀਆ ਭਰ ਵਿੱਚ 1,500 ਕਰੋੜ ਰੁਪਏ ਦੀ ਕਮਾਈ ਦਾ ਅੰਕੜਾ ਪਾਰ ਕੀਤਾ ਸੀ। ਹੁਣ ‘ਰਾਮਾਇਣ’ ਨੇ ਇਹ ਉਪਲਬਧੀ ਦੋ ਦਿਨ ਪਹਿਲਾਂ ਹਾਸਲ ਕਰਕੇ ਨਵਾਂ ਰਿਕਾਰਡ ਕਾਇਮ ਕਰ ਦਿੱਤਾ ਹੈ।
ਫਿਲਮ ਵਿੱਚ ਰਣਬੀਰ ਕਪੂਰ ਅਤੇ ਯਸ਼ ਦੀ ਅਹਿਮ ਭੂਮਿਕਾ ਹੈ। ਫਿਲਮ ਦੀ ਕਮਾਈ ਦੇ ਅੰਕੜਿਆਂ ਨੇ ਫਿਲਮ ਇੰਡਸਟਰੀ ਵਿੱਚ ਚਰਚਾ ਛੇੜ ਦਿੱਤੀ ਹੈ।
ਇਸ ਰਿਕਾਰਡ ਨਾਲ ‘ਰਾਮਾਇਣ’ ਨੇ ਭਾਰਤੀ ਸਿਨੇਮਾ ਦੀਆਂ ਸਭ ਤੋਂ ਵੱਧ ਕਮਾਈ ਕਰਨ ਵਾਲੀਆਂ ਫਿਲਮਾਂ ਦੀ ਸੂਚੀ ਵਿੱਚ ਆਪਣੀ ਖਾਸ ਜਗ੍ਹਾ ਬਣਾ ਲਈ ਹੈ। ਹੁਣ ਦਰਸ਼ਕਾਂ ਦੀ ਨਜ਼ਰ ਇਸ ਗੱਲ ‘ਤੇ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਫਿਲਮ ਕਮਾਈ ਦੇ ਹੋਰ ਕਿਹੜੇ ਰਿਕਾਰਡ ਤੋੜਦੀ ਹੈ।
