Home ਪੰਜਾਬ ਗੁਲਾਬ ਸਿੱਧੂ ਦੇ ਘਰ ਦੇ ਬਾਹਰ ਤਾਬੜਤੋੜ ਫਾਇਰਿੰਗ….

ਗੁਲਾਬ ਸਿੱਧੂ ਦੇ ਘਰ ਦੇ ਬਾਹਰ ਤਾਬੜਤੋੜ ਫਾਇਰਿੰਗ….

0

ਪੰਜਾਬ: ਪੰਜਾਬੀ ਗਾਇਕ ਅਤੇ ਅਦਾਕਾਰ ਗੁਲਾਬ ਸਿੱਧੂ ਦੇ ਘਰ ਨਾਲ ਜੁੜੀ ਇੱਕ ਗੰਭੀਰ ਘਟਨਾ ਸਾਹਮਣੇ ਆਈ ਹੈ। ਬੀਤੀ ਰਾਤ ਕਰੀਬ 1:30 ਵਜੇ ਤਿੰਨ ਮੋਟਰਸਾਈਕਲ ਸਵਾਰਾਂ ਵੱਲੋਂ ਉਨ੍ਹਾਂ ਦੇ ਘਰ ‘ਤੇ ਕਥਿਤ ਤੌਰ ‘ਤੇ ਤਾਬੜਤੋੜ ਫਾਇਰਿੰਗ ਕੀਤੀ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਮੁੱਢਲੀ ਜਾਣਕਾਰੀ ਮੁਤਾਬਕ ਹਮਲਾਵਰਾਂ ਦੀਆਂ ਤਸਵੀਰਾਂ ਘਰ ਦੇ ਨੇੜੇ ਲੱਗੇ CCTV ਕੈਮਰਿਆਂ ਵਿੱਚ ਕੈਦ ਹੋਈਆਂ ਹਨ। ਪੁਲਿਸ ਵੱਲੋਂ CCTV ਫੁਟੇਜ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਦੇ ਯਤਨ ਜਾਰੀ ਹਨ।

ਦੱਸਿਆ ਜਾ ਰਿਹਾ ਹੈ ਕਿ ਪਿਛਲੇ ਕੁਝ ਸਮੇਂ ਤੋਂ ਗੁਲਾਬ ਸਿੱਧੂ ਨੂੰ ਫਿਰੌਤੀ ਸਬੰਧੀ ਧਮਕੀ ਭਰੀਆਂ ਕਾਲਾਂ ਵੀ ਆ ਰਹੀਆਂ ਸਨ। ਇਨ੍ਹਾਂ ਕਾਲਾਂ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਕੁਝ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਸੀ।

ਇਸ ਮਾਮਲੇ ਨੂੰ ਗੁਲਾਬ ਸਿੱਧੂ ਦੇ ਇੱਕ ਗੀਤ ਨਾਲ ਜੁੜੇ ਵਿਵਾਦ ਦੇ ਸੰਦਰਭ ਵਿੱਚ ਵੀ ਦੇਖਿਆ ਜਾ ਰਿਹਾ ਹੈ। ‘ਸਰਪੰਚ’ ਗੀਤ ਤੋਂ ਬਾਅਦ ਕੋਟਦੂਣਾ ਦੇ ਸਰਪੰਚ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਦੀ ਗੱਲ ਸਾਹਮਣੇ ਆਈ ਸੀ। ਹਾਲਾਂਕਿ, ਬੀਤੀ ਰਾਤ ਹੋਈ ਫਾਇਰਿੰਗ ਦੇ ਅਸਲ ਕਾਰਨਾਂ ਬਾਰੇ ਪੁਲਿਸ ਜਾਂਚ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ।

ਘਟਨਾ ਸਮੇਂ ਗੁਲਾਬ ਸਿੱਧੂ ਪਿੰਡ ਵਿੱਚ ਮੌਜੂਦ ਨਹੀਂ ਸਨ ਅਤੇ ਉਹ ਇਸ ਸਮੇਂ ਵਿਦੇਸ਼ ਦੌਰੇ ‘ਤੇ ਦੱਸੇ ਜਾ ਰਹੇ ਹਨ। ਇਸ ਦੇ ਬਾਵਜੂਦ ਉਨ੍ਹਾਂ ਦੇ ਘਰ ‘ਤੇ ਹੋਈ ਫਾਇਰਿੰਗ ਨੇ ਸਥਾਨਕ ਲੋਕਾਂ ਵਿੱਚ ਚਿੰਤਾ ਵਧਾ ਦਿੱਤੀ ਹੈ।

ਪਿੰਡ ਵਿੱਚ ਇਸ ਘਟਨਾ ਤੋਂ ਬਾਅਦ ਸਨਾਟਾ ਛਾਇਆ ਹੋਇਆ ਹੈ। ਪੁਲਿਸ ਵੱਲੋਂ ਮਾਮਲੇ ਦੇ ਹਰ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਜਾਂਚ ਕੀਤੀ ਜਾ ਰਹੀ ਹੈ ਅਤੇ CCTV ਫੁਟੇਜ ਦੇ ਆਧਾਰ ‘ਤੇ ਹਮਲਾਵਰਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version