Homeਪੰਜਾਬਸੁਖਬੀਰ ਬਾਦਲ 'ਤੇ ਹੋਏ ਜਾਨਲੇਵਾ ਹਮਲੇ ਨੂੰ ਲੈ ਕੇ ਰਵਨੀਤ ਬਿੱਟੂ ਦਾ...

ਸੁਖਬੀਰ ਬਾਦਲ ‘ਤੇ ਹੋਏ ਜਾਨਲੇਵਾ ਹਮਲੇ ਨੂੰ ਲੈ ਕੇ ਰਵਨੀਤ ਬਿੱਟੂ ਦਾ ਬਿਆਨ ਆਇਆ ਸਾਹਮਣੇ

ਪੰਜਾਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਹੋਏ ਜਾਨਲੇਵਾ ਹਮਲੇ ਨੂੰ ਲੈ ਕੇ ਰਵਨੀਤ ਬਿੱਟੂ ਦਾ ਬਿਆਨ ਸਾਹਮਣੇ ਆਇਆ ਹੈ। ਰਵਨੀਤ ਬਿੱਟੂ ਨੇ ਨਾਂਦੇੜ ਸਾਹਿਬ ‘ਚ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਇਸ ਕੋਸ਼ਿਸ਼ ਨੂੰ ‘ਕਾਇਰਤਾਪੂਰਨ’ ਕਰਾਰ ਦਿੰਦਿਆਂ ਕਿਹਾ ਕਿ ਇਹ ਪੰਜਾਬ ਦੀ ਸ਼ਾਂਤੀ ਅਤੇ ਸੁਰੱਖਿਆ ਲਈ ਸਿੱਧਾ ਖ਼ਤਰਾ ਹੈ।

ਰਵਨੀਤ ਬਿੱਟੂ ਨੇ ਕਿਹਾ ਕਿ ਸਾਡੇ ਪਵਿੱਤਰ ਧਾਰਮਿਕ ਸਥਾਨਾਂ ਵਿੱਚ ਹਿੰਸਾ ਅਤੇ ਡਰਾਉਣ-ਧਮਕਾਉਣ ਦੀਆਂ ਅਜਿਹੀਆਂ ਘਟਨਾਵਾਂ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਹਮਲੇ ਦੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਸਾਹਮਣੇ ਲਿਆਂਦਾ ਜਾਵੇ ਅਤੇ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸੁਰੱਖਿਆ ਵਿੱਚ ਕਮੀਆਂ ਲਈ ਜ਼ਿੰਮੇਵਾਰ ਲੋਕਾਂ ਦੀ ਜਵਾਬਦੇਹੀ ਤੈਅ ਕਰਨ ਦੀ ਗੱਲ ਵੀ ਕੀਤੀ। ਰਵਨੀਤ ਬਿੱਟੂ ਨੇ ਸਿੱਖ ਧਰਮ ਦੇ ਸਿਧਾਂਤਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਿੱਖ ਧਰਮ ਸੇਵਾ, ਹਿੰਮਤ ਅਤੇ ਸ਼ਾਂਤੀ ਦਾ ਪ੍ਰਤੀਕ ਹੈ, ਹਿੰਸਾ ਦਾ ਨਹੀਂ। ਉਨ੍ਹਾਂ ਅਨੁਸਾਰ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀਆਂ ਅਜਿਹੀਆਂ ਕੋਸ਼ਿਸ਼ਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments