ਲੁਧਿਆਣਾ : 15 ਅਗਸਤ ਨੂੰ ਮਨਾਏ ਜਾ ਰਹੇ ਦੇਸ਼ ਦੇ 79ਵੇਂ ਆਜ਼ਾਦੀ ਦਿਵਸ ਦੇ ਮੱਦੇਨਜ਼ਰ, ਲੁਧਿਆਣਾ ਵਿੱਚ ‘ਰੈੱਡ ਅਲਰਟ’ ਜਾਰੀ ਕੀਤਾ ਗਿਆ ਹੈ ਅਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਕਿ ਲੁਧਿਆਣਾ ਵਿੱਚ 38 ਥਾਵਾਂ ‘ਤੇ ਉੱਚ ਪੱਧਰੀ ਨਾਕੇ ਲਗਾਏ ਗਏ ਹਨ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੂਰੇ ਸੂਬੇ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਡੀ.ਜੀ.ਪੀ. ਦਫ਼ਤਰ ਵੱਲੋਂ ਸਮੇਂ-ਸਮੇਂ ‘ਤੇ ਉਨ੍ਹਾਂ ਨੂੰ ਅਲਰਟ ਅਤੇ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ। 15 ਅਗਸਤ ਤੱਕ ਰੋਜ਼ਾਨਾ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾਵੇਗੀ ਅਤੇ ਵੱਖ-ਵੱਖ ਥਾਵਾਂ ‘ਤੇ ਨਾਕਾਬੰਦੀ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਮਾਲ ਆਦਿ ਵਰਗੀਆਂ ਜ਼ਿਆਦਾ ਆਵਾਜਾਈ ਵਾਲੀਆਂ ਥਾਵਾਂ ‘ਤੇ ਵੀ ਆਮ ਤਲਾਸ਼ੀ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਨਾਕਿਆਂ ‘ਤੇ ਗਜ਼ਟਿਡ ਪੱਧਰ ਦੇ ਅਧਿਕਾਰੀਆਂ ਨੂੰ ਵੀ ਡਿਊਟੀ ‘ਤੇ ਲਗਾਇਆ ਗਿਆ ਹੈ।
