Homeਪੰਜਾਬਮਜੀਠੀਆ ਦੇ ਰਿਸ਼ਤੇਦਾਰ ਨੂੰ ਅਦਾਲਤ ਤੋਂ ਰਾਹਤ, ਮਿਲੀ ਅਗਾਊਂ ਜ਼ਮਾਨਤ

ਮਜੀਠੀਆ ਦੇ ਰਿਸ਼ਤੇਦਾਰ ਨੂੰ ਅਦਾਲਤ ਤੋਂ ਰਾਹਤ, ਮਿਲੀ ਅਗਾਊਂ ਜ਼ਮਾਨਤ

ਮੋਹਾਲੀ: ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਉਨ੍ਹਾਂ ਦੇ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਨੂੰ ਅਦਾਲਤ ਤੋਂ ਰਾਹਤ ਮਿਲੀ ਹੈ। ਵਿਜੀਲੈਂਸ ਵੱਲੋਂ ਇਸ ਮਾਮਲੇ ਵਿੱਚ ਪੂਰਕ ਚਾਰਜਸ਼ੀਟ ਦਾਖ਼ਲ ਕੀਤੇ ਜਾਣ ਤੋਂ ਬਾਅਦ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਨੇ ਗਰੇਵਾਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ।

ਜਾਣਕਾਰੀ ਅਨੁਸਾਰ, ਗਜਪਤ ਸਿੰਘ ਗਰੇਵਾਲ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਇਸ ਤੋਂ ਪਹਿਲਾਂ ਵਿਜੀਲੈਂਸ ਵੱਲੋਂ ਉਨ੍ਹਾਂ ਨੂੰ ਭਗੌੜਾ ਕਰਾਰ ਦੇਣ ਲਈ ਵੀ ਅਦਾਲਤ ਵਿੱਚ ਅਰਜ਼ੀ ਦਿੱਤੀ ਗਈ ਸੀ।

ਹਾਲਾਂਕਿ, ਇਸ ਕਾਰਵਾਈ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਸੀ। ਹੁਣ ਪੂਰਕ ਚਾਰਜਸ਼ੀਟ ਦਾਖ਼ਲ ਹੋਣ ਤੋਂ ਬਾਅਦ ਗਰੇਵਾਲ ਨੂੰ ਅਦਾਲਤ ਵੱਲੋਂ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments