Homeਪੰਜਾਬਨਾਜਾਇਜ਼ ਕਬਜ਼ੇ ਹਟਾ ਕੇ ਲੋਕਾਂ ਲਈ ਸੁਵਿਧਾਜਨਕ ਆਵਾਜਾਈ ਦਾ ਰਾਹ ਖੁੱਲ੍ਹਿਆ :...

ਨਾਜਾਇਜ਼ ਕਬਜ਼ੇ ਹਟਾ ਕੇ ਲੋਕਾਂ ਲਈ ਸੁਵਿਧਾਜਨਕ ਆਵਾਜਾਈ ਦਾ ਰਾਹ ਖੁੱਲ੍ਹਿਆ : ਸਿਹਤ ਮੰਤਰੀ

ਪਟਿਆਲਾ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਲਗਾਤਾਰ ਯਤਨਾਂ ਸਦਕਾ ਤ੍ਰਿਪੜੀ ਇਲਾਕੇ ਵਿਚ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਸਮੱਸਿਆ ਦਾ ਹੱਲ ਕਰਦਿਆਂ  ਇਲਾਕੇ ਵਿੱਚ ਸਾਲਾਂ ਤੋਂ ਚੱਲ ਰਹੇ ਨਾਜਾਇਜ਼ ਕਬਜ਼ਿਆਂ ਹਟਾਏ ਗਏ। ਇਸ ਉਪਰਾਲੇ ਨਾਲ ਨਾ ਸਿਰਫ਼ ਆਵਾਜਾਈ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ, ਸਗੋਂ ਇਲਾਕੇ ਦੇ ਲੋਕਾਂ ਨੂੰ ਲੰਬੇ ਸਮੇਂ ਤੋਂ ਪੈ ਰਹੀ ਟ੍ਰੈਫਿਕ ਜਾਮ ਦੀ ਸਮੱਸਿਆ ਤੋਂ ਵੀ ਵੱਡੀ ਰਾਹਤ ਮਿਲੇਗੀ।

ਤ੍ਰਿਪੜੀ ਇਲਾਕੇ ਦੀ ਇਸ ਸੜਕ ’ਤੇ ਕਈ ਸਾਲਾਂ ਤੋਂ ਨਾਜਾਇਜ਼ ਕਬਜ਼ਾ ਸੀ, ਜਿਸ ਕਾਰਨ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ, ਵਿਦਿਆਰਥੀਆਂ, ਵਪਾਰੀਆਂ ਅਤੇ ਐਮਰਜੈਂਸੀ ਸੇਵਾਵਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।

 ਡਾ. ਬਲਬੀਰ ਸਿੰਘ ਨੇ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਸੰਬੰਧਿਤ ਵਿਭਾਗਾਂ ਅਤੇ ਨਗਰ ਨਿਗਮ ਪਟਿਆਲਾ ਨਾਲ ਲਗਾਤਾਰ ਤਾਲਮੇਲ ਬਣਾਇਆ, ਜਿਸ ਦੇ ਨਤੀਜੇ ਵਜੋਂ ਹੁਣ ਨਾਜਾਇਜ਼ ਕਬਜ਼ੇ ਹਟਾਏ ਗਏ।ਇਸ ਇਤਿਹਾਸਕ ਪਹਿਲ ਦੀ ਖੁਸ਼ੀ ਵਿੱਚ ਇਲਾਕਾ ਵਾਸੀਆਂ ਨੇ ਢੋਲ ਵਜਾ ਕੇ ਅਤੇ ਭੰਗੜਾ ਪਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਦਿਲੋਂ ਧੰਨਵਾਦ ਕੀਤਾ।

 ਲੋਕਾਂ ਨੇ ਕਿਹਾ ਕਿ ਇਹ ਸਿਰਫ਼ ਇੱਕ ਸੜਕ ਦਾ ਨਿਰਮਾਣ ਨਹੀਂ, ਸਗੋਂ ਇਲਾਕੇ ਦੇ ਵਿਕਾਸ ਅਤੇ ਸੁਚੱਜੇ ਪ੍ਰਸ਼ਾਸਨ ਦੀ ਨਵੀਂ ਸ਼ੁਰੂਆਤ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਸ ਸੜਕ ਦੇ ਬਣਨ ਨਾਲ ਟ੍ਰੈਫਿਕ ਪ੍ਰਬੰਧ ਵਿੱਚ ਸੁਧਾਰ ਆਵੇਗਾ, ਹਾਦਸਿਆਂ ਦੀ ਸੰਭਾਵਨਾ ਘਟੇਗੀ ਅਤੇ ਸਥਾਨਕ ਵਪਾਰਕ ਗਤੀਵਿਧੀਆਂ ਨੂੰ ਵੀ ਨਵੀਂ ਰਫ਼ਤਾਰ ਮਿਲੇਗੀ।

ਇਲਾਕਾ ਵਾਸੀਆਂ ਨੇ ਕਿਹਾ ਕਿ ਡਾ. ਬਲਬੀਰ ਸਿੰਘ ਨੇ ਲੋਕਾਂ ਨਾਲ ਕੀਤਾ ਆਪਣਾ ਵਾਅਦਾ ਨਿਭਾਉਂਦਿਆਂ ਇਸ ਪੁਰਾਣੀ ਸਮੱਸਿਆ ਦੇ ਹੱਲ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕਈ ਸਾਲਾਂ ਤੋਂ ਇਸ ਮਾਮਲੇ ਨੂੰ ਹੱਲ ਕਰਨ ਦੀ ਮੰਗ ਕੀਤੀ ਜਾ ਰਹੀ ਸੀ, ਪਰ ਹੁਣ ਪਹਿਲੀ ਵਾਰ ਇਸ ਦਿਸ਼ਾ ਵਿੱਚ ਠੋਸ ਕਾਰਵਾਈ ਹੋਈ ਹੈ। ਇਸ ਕਾਰਨ ਲੋਕਾਂ ਵਿੱਚ ਸਰਕਾਰ ਪ੍ਰਤੀ ਭਰੋਸਾ ਹੋਰ ਮਜ਼ਬੂਤ ਹੋਇਆ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਹੈ ਅਤੇ ਪਟਿਆਲਾ ਦੇ ਹਰ ਇਲਾਕੇ ਦਾ ਸੰਤੁਲਿਤ ਅਤੇ ਯੋਜਨਾਬੱਧ ਵਿਕਾਸ ਯਕੀਨੀ ਬਣਾਉਣ ਲਈ ਉਹ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਲੋਕ ਹਿੱਤਾਂ ਨੂੰ ਹਮੇਸ਼ਾ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਨੇ ਨਗਰ ਨਿਗਮ ਪਟਿਆਲਾ ਅਤੇ ਸੰਬੰਧਿਤ ਅਧਿਕਾਰੀਆਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਇਆ।

ਇਲਾਕਾ ਵਾਸੀਆਂ ਨੇ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾਵੇਗੀ, ਤਾਂ ਜੋ ਤ੍ਰਿਪੜੀ ਸਮੇਤ ਪਟਿਆਲਾ ਦੇ ਹੋਰ ਇਲਾਕਿਆਂ ਵਿੱਚ ਵੀ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments