Homeਪੰਜਾਬਪਟਿਆਲਾ ਦੇ ਬਾਰਾਂਦਰੀ ਬਾਗ਼ ਵਿਖੇ ਨਾਮਵਰ ਸ਼ਖ਼ਸੀਅਤਾਂ ਤੇ ਕਲਾਕਾਰਾਂ ਨੇ ਕੀਤੀ ਸ਼ਿਰਕਤ

ਪਟਿਆਲਾ ਦੇ ਬਾਰਾਂਦਰੀ ਬਾਗ਼ ਵਿਖੇ ਨਾਮਵਰ ਸ਼ਖ਼ਸੀਅਤਾਂ ਤੇ ਕਲਾਕਾਰਾਂ ਨੇ ਕੀਤੀ ਸ਼ਿਰਕਤ

ਪਟਿਆਲਾ: ਰੰਗਮੰਚ ਰਾਹੀਂ ਸਮਾਜਿਕ ਚੇਤਨਾ ਪੈਦਾ ਕਰਨ ਦੇ ਮੰਤਵ ਨਾਲ ਇਤਿਹਾਸਕ ਬਾਰਾਂਦਰੀ ਬਾਗ਼ ਵਿਖੇ ਸਵੇਰੇ 7:00 ਵਜੇ 290ਵਾਂ ਮਹੀਨਾਵਾਰੀ ਨੁੱਕੜ ਨਾਟਕ ਸਮਾਗਮ ਪੂਰੇ ਉਤਸ਼ਾਹ ਨਾਲ ਕਰਵਾਇਆ ਗਿਆ। ਪਦਮਸ਼੍ਰੀ ਪ੍ਰਾਣ ਸਭਰਵਾਲ ਅਤੇ ਸ਼੍ਰੀਮਤੀ ਸੁਨੀਤਾ ਸਭਰਵਾਲ ਦੇ ਸੁਚੱਜੇ ਨਿਰਦੇਸ਼ਨ ਹੇਠ ਪੇਸ਼ ਕੀਤੇ ਗਏ ਇਸ ਪ੍ਰੋਗਰਾਮ ਦੌਰਾਨ ਸਮਾਜਿਕ ਸਰੋਕਾਰਾਂ ਨੂੰ ਦਰਸਾਉਂਦੇ ਚਰਚਿਤ ਨਾਟਕਾਂ ‘ਸੁੱਕੀ ਕੁੱਖ’, ‘ਰੇਤ ਦੀਆਂ ਕੰਧਾਂ’ ਅਤੇ ‘ਕਾਕਾ ਪਟਾਕਾ’ ਦਾ ਸਫ਼ਲ ਮੰਚਨ ਹੋਇਆ। ਕਲਾਕਾਰਾਂ ਨੇ ਸਮਾਜਿਕ ਬੁਰਾਈਆਂ ਅਤੇ ਮਨੁੱਖੀ ਸੰਵੇਦਨਾਵਾਂ ’ਤੇ ਚੋਟ ਕਰਦੀ ਆਪਣੀ ਬਿਹਤਰੀਨ ਅਦਾਕਾਰੀ ਨਾਲ ਹਾਜ਼ਰ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ।

ਇਸ ਪ੍ਰਭਾਵਸ਼ਾਲੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਚੜ੍ਹਦੀਕਲਾ ਟਾਈਮ ਟੀ.ਵੀ. ਦੇ ਡਾਇਰੈਕਟਰ ਸ. ਹਰਪ੍ਰੀਤ ਸਿੰਘ ਦਰਦੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਚੜ੍ਹਦੀਕਲਾ ਟਾਈਮ ਟੀ.ਵੀ. ਦੇ ਪ੍ਰੋਡਕਸ਼ਨ ਇੰਚਾਰਜ ਸ੍ਰੀ ਸੱਤਿਆਜੀਤ ਜੀ ਨੇ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਸਮਾਗਮ ਵਿੱਚ ਰਾਜਨਰੇਸ਼ ਸਿੰਘ (ਭਗਤ ਸਿੰਘ ਪੈਟਰੋਲ ਪੰਪ), ਸੀ.ਏ. ਰਾਜੀਵ ਗੋਇਲ (ਟਰੱਸਟੀ ਮਹਾਂ ਕਾਲੀ ਚੈਰੀਟੇਬਲ ਟਰੱਸਟ), ਸ਼੍ਰੀਮਤੀ ਮਾਲਾ ਗੋਪਾਲ (ਐਮ.ਡੀ. ਹੋਟਲ ਫ਼ਲਾਈਓਵਰ ਕਲਾਸਿਕ), ਇਰੀਗੇਸ਼ਨ ਮਨਿਸਟੀਰੀਅਲ ਸਰਵਿਸਿਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਜਗਪ੍ਰੀਤ ਸਿੰਘ ਮਹਾਜਨ (ਹਨੀ) ਅਤੇ ਉੱਘੇ ਵਿਦਵਾਨ ਪ੍ਰੋ. ਸੁਭਾਸ਼ ਸ਼ਰਮਾ ਨੇ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕੀਤੀ ।

ਰੰਗਮੰਚੀ ਪੇਸ਼ਕਾਰੀਆਂ ਦੌਰਾਨ ਕਲਾਕਾਰ ਪਰਮਜੀਤ ਕੌਰ, ਅੰਮ੍ਰਿਤਪਾਲ ਸਿੰਘ, ਸਿਮਰਨ ਸਰਨਾ, ਮੰਜੂ, ਗੋਪਾਲ ਸ਼ਰਮਾ, ਅੰਜੂ ਸੈਣੀ ਅਤੇ ਐਮ.ਐਸ. ਜੱਗੀ ਨੇ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਸਮਾਗਮ ਨੂੰ ਚਾਰ ਚੰਨ ਲਾਏ। ਸਮੁੱਚੇ ਪ੍ਰੋਗਰਾਮ ਦਾ ਪ੍ਰਬੰਧਕੀ ਤਾਲਮੇਲ ਹਰਪਾਲ ਮਾਨ ਵੱਲੋਂ ਬੇਹੱਦ ਸੁਚੱਜੇ ਢੰਗ ਨਾਲ ਸੰਭਾਲਿਆ ਗਿਆ। ਉਨ੍ਹਾਂ ਨੇ ਟਰੱਸਟ ਦੇ ਸਮੂਹ ਅਹੁਦੇਦਾਰਾਂ ਨਾਲ ਮਿਲ ਕੇ ਸਾਰੇ ਪ੍ਰਬੰਧਾਂ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ, ਜਿਸ ਦੀ ਸਮੂਹ ਪਤਵੰਤਿਆਂ ਨੇ ਭਰਪੂਰ ਸ਼ਲਾਘਾ ਕੀਤੀ। ਸਮਾਗਮ ਦੀ ਸੰਪੂਰਨਤਾ ਮੌਕੇ ਸ਼੍ਰੀ ਸਭਰਵਾਲ ਨੇ ਆਏ ਹੋਏ ਸਾਰੇ ਮੁੱਖ ਮਹਿਮਾਨਾਂ, ਬੁੱਧੀਜੀਵੀਆਂ ਤੇ ਕਲਾਕਾਰਾਂ ਦਾ ਰਸਮੀ ਤੌਰ ’ਤੇ ਧੰਨਵਾਦ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਫੁੱਲਾਂ ਦੇ ਹਾਰ ਭੇਟ ਕੀਤੇ ਅਤੇ ਲੋਈਆਂ ਦੇ ਕੇ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments