Home ਪੰਜਾਬ ਪੰਜਾਬ ‘ਚ ਭਲਕੇ ਰਾਖਵੀਂ ਛੁੱਟੀ ਦਾ ਕੀਤਾ ਗਿਆ ਐਲਾਨ

ਪੰਜਾਬ ‘ਚ ਭਲਕੇ ਰਾਖਵੀਂ ਛੁੱਟੀ ਦਾ ਕੀਤਾ ਗਿਆ ਐਲਾਨ

0

ਚੰਡੀਗੜ੍ਹ: ਪੰਜਾਬ ਵਿੱਚ ਭਲਕੇ , ਮੰਗਲਵਾਰ , 15 ਸਤੰਬਰ ਨੂੰ ਰਾਖਵੀਂ ਛੁੱਟੀ ਐਲਾਨੀ ਗਈ ਹੈ। ਦਰਅਸਲ, 15 ਸਤੰਬਰ ‘ਸੰਵਤਸਰੀ ਦਿਵਸ’ ਹੈ, ਜਿਸ ਦੇ ਮੱਦੇਨਜ਼ਰ ਇਹ ਰਾਖਵੀਂ ਛੁੱਟੀ ਘੋਸ਼ਿਤ ਕੀਤੀ ਗਈ ਹੈ।

ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਸਰਕਾਰੀ ਮੁਲਾਜ਼ਮਾਂ ਨੂੰ ਕੁੱਲ 27 ਰਾਖਵੀਆਂ ਛੁੱਟੀਆਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ ਮੁਲਾਜ਼ਮ ਆਪਣੀ ਪਸੰਦ ਦੀਆਂ ਕੋਈ ਵੀ 2 ਰਾਖਵੀਆਂ ਛੁੱਟੀਆਂ ਲੈ ਸਕਦੇ ਹਨ। ਇਨ੍ਹਾਂ ਛੁੱਟੀਆਂ ਦੀ ਸੂਚੀ ਵਿੱਚ ਸਤੰਬਰ ਮਹੀਨੇ ਦੀਆਂ 20, 25 ਅਤੇ 28 ਸਤੰਬਰ ਨੂੰ ਵੀ ਰਾਖਵੀਆਂ ਛੁੱਟੀਆਂ ਐਲਾਨੀਆਂ ਗਈਆਂ ਹਨ। ਹਾਲਾਂਕਿ, ਇਹ ਸਪੱਸ਼ਟ ਕਰ ਦੇਈਏ ਕਿ 15 ਸਤੰਬਰ ਨੂੰ ਪੂਰੇ ਪੰਜਾਬ ਵਿੱਚ ਗਜ਼ਟਿਡ ਛੁੱਟੀ ਨਹੀਂ ਹੈ, ਸਗੋਂ ਇਹ ਸਿਰਫ਼ ਇੱਕ ਰਾਖਵੀਂ ਛੁੱਟੀ ਹੈ। ਇਸ ਲਈ ਸਕੂਲ, ਕਾਲਜ ਅਤੇ ਵਪਾਰਕ ਅਦਾਰੇ ਆਮ ਦਿਨਾਂ ਵਾਂਗ ਖੁੱਲ੍ਹੇ ਰਹਿਣਗੇ।

NO COMMENTS

LEAVE A REPLY

Please enter your comment!
Please enter your name here

Exit mobile version