Home ਪੰਜਾਬ ਫ਼ਿਰੋਜ਼ਪੁਰ ‘ਚ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ‘ਚ ਲੱਗੀਆਂ ਪਾਬੰਦੀਆਂ

ਫ਼ਿਰੋਜ਼ਪੁਰ ‘ਚ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ‘ਚ ਲੱਗੀਆਂ ਪਾਬੰਦੀਆਂ

0

ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਵਿੱਚ ਧਾਰਾ 163 ਲਾਗੂ ਹੋਣ ਦੀ ਖ਼ਬਰ ਸਾਹਮਣੇ ਆਈ ਹੈ। 22 ਨਵੰਬਰ ਨੂੰ ਹੋਣ ਵਾਲੀ NMMS/PSTSE ਪ੍ਰੀਖਿਆ ਲਈ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਪ੍ਰੀਖਿਆ ਕੇਂਦਰ ਬਣਾਏ ਗਏ ਹਨ ਅਤੇ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਧਾਰਾ 163 ਲਾਗੂ ਕਰ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਅਤੇ ਆਈਏਐਸ ਅਧਿਕਾਰੀ ਕ੍ਰਿਸ਼ਨ ਪਾਲ ਰਾਜਪੂਤ ਨੇ ਦੱਸਿਆ ਕਿ ਇਸ ਪ੍ਰੀਖਿਆ ਦੇ ਸਬੰਧ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ, ਡੀਏਵੀ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਕੈਂਟ ਫਾਰ ਗਰਲਜ਼, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ, ਸਰਕਾਰੀ ਹਾਈ ਸਕੂਲ ਮੋਹਨ ਕੇ ਹਿਠਾੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਹਰਸਹਾਏ, ਸਕੂਲ ਆਫ਼ ਐਮੀਨੈਂਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਰਲਜ਼ ਫ਼ਿਰੋਜ਼ਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਰਲਜ਼ ਜ਼ੀਰਾ ਅਤੇ ਸਕੂਲ ਆਫ਼ ਐਮੀਨੈਂਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਹਰਸਹਾਏ ਦੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਇਹ ਹੁਕਮ ਲਾਗੂ ਰਹਿਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਹੁਕਮ ਪ੍ਰੀਖਿਆ ਕੇਂਦਰਾਂ ਵਿੱਚ ਡਿਊਟੀ ‘ਤੇ ਤਾਇਨਾਤ ਸਰਕਾਰੀ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਣਗੇ।

NO COMMENTS

LEAVE A REPLY

Please enter your comment!
Please enter your name here

Exit mobile version