Home ਪੰਜਾਬ ਸਰਕਾਰੀ ਸਿਹਤ ਸੰਸਥਾਵਾਂ ਦੇ ਖੁੱਲ੍ਹਣ ਤੇ ਬੰਦ ਹੋਣ ਦੇ ਸਮੇਂ ‘ਚ ਕੀਤੀ...

ਸਰਕਾਰੀ ਸਿਹਤ ਸੰਸਥਾਵਾਂ ਦੇ ਖੁੱਲ੍ਹਣ ਤੇ ਬੰਦ ਹੋਣ ਦੇ ਸਮੇਂ ‘ਚ ਕੀਤੀ ਗਈ ਸੋਧ

0

ਮੋਹਾਲੀ: ਮੋਹਾਲੀ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਸੰਸਥਾਵਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿੱਚ ਸੋਧ ਕੀਤੀ ਗਈ ਹੈ। ਇਹ ਨਵਾਂ ਸ਼ਡਿਊਲ 16 ਅਕਤੂਬਰ ਤੋਂ ਲਾਗੂ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਹੁਣ ਸਵੇਰੇ 9 ਵਜੇ ਖੁੱਲ੍ਹਣਗੇ ਅਤੇ ਦੁਪਹਿਰ 3 ਵਜੇ ਬੰਦ ਹੋਣਗੇ। ਹਾਲਾਂਕਿ, ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ 24 ਘੰਟੇ ਕੰਮ ਕਰਦੀਆਂ ਰਹਿਣਗੀਆਂ।

ਕਿਹੜੇ ਅਦਾਰਿਆਂ ‘ਤੇ ਲਾਗੂ ਹੋਵੇਗਾ ਨਵਾਂ ਸਮਾਂ
ਇਹ ਬਦਲਾਅ ਜ਼ਿਲ੍ਹਾ ਹਸਪਤਾਲ ਮੋਹਾਲੀ, ਸਬ-ਡਵੀਜ਼ਨਲ ਹਸਪਤਾਲ ਖਰੜ ਅਤੇ ਡੇਰਾਬੱਸੀ, ਸਾਰੇ ਪ੍ਰਾਇਮਰੀ ਹੈਲਥ ਸੈਂਟਰ (ਪੀ.ਐਚ.ਸੀ.), ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.), ਆਮ ਆਦਮੀ ਕਲੀਨਿਕ, ਈ.ਐਸ.ਆਈ. ਹਸਪਤਾਲ ਅਤੇ ਸਰਕਾਰੀ ਡਿਸਪੈਂਸਰੀਆਂ ‘ਤੇ ਲਾਗੂ ਹੋਵੇਗਾ।

ਮਰੀਜ਼ਾਂ ਦੀ ਸਹੂਲਤ ਲਈ ਨਵੇਂ ਪ੍ਰਬੰਧ
ਡਾ. ਜੈਨ ਨੇ ਦੱਸਿਆ ਕਿ, ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ, ਰਜਿਸਟ੍ਰੇਸ਼ਨ ਕਾਊਂਟਰ ਹੁਣ ਹਸਪਤਾਲ ਖੁੱਲ੍ਹਣ ਦੇ ਸਮੇਂ ਤੋਂ ਅੱਧਾ ਘੰਟਾ ਪਹਿਲਾਂ ਖੁੱਲ੍ਹਣਗੇ, ਤਾਂ ਜੋ ਮਰੀਜ਼ਾਂ ਨੂੰ ਆਪਣੀ ਪਰਚੀ ਬਣਵਾਉਣ ਲਈ ਲੰਬੀਆਂ ਕਤਾਰਾਂ ਵਿੱਚ ਇੰਤਜ਼ਾਰ ਨਾ ਕਰਨਾ ਪਵੇ ਅਤੇ ਸਮੇਂ ਸਿਰ ਆਪਣਾ ਚੈੱਕਅੱਪ ਅਤੇ ਇਲਾਜ ਪ੍ਰਾਪਤ ਕਰ ਸਕਣ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸਿਵਲ ਸਰਜਨ ਦਫ਼ਤਰ, ਮੋਹਾਲੀ ਅਤੇ ਜ਼ਿਲ੍ਹੇ ਦੇ ਸਾਰੇ ਸੰਬੰਧਿਤ ਹਸਪਤਾਲਾਂ ਵਿੱਚ ਦਫ਼ਤਰੀ ਸਮਾਂ ਪਹਿਲਾਂ ਵਾਂਗ ਹੀ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰਹੇਗਾ। ਇਸ ਸਮੇਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version