Homeਸੰਸਾਰਕੈਲੀਫੋਰਨੀਆ ’ਚ ਸੜਕ ਹਾਦਸਾ, ਹਰਿਆਣਾ ਦੇ ਨੌਜਵਾਨ ਦੀ ਮੌਤ

ਕੈਲੀਫੋਰਨੀਆ ’ਚ ਸੜਕ ਹਾਦਸਾ, ਹਰਿਆਣਾ ਦੇ ਨੌਜਵਾਨ ਦੀ ਮੌਤ

ਕਰਨਾਲ: ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਨੀਲੋਖੇੜੀ ਨੇੜਲੇ ਪਿੰਡ ਸੋਕਰੀ ਦੇ ਰਹਿਣ ਵਾਲੇ 25 ਸਾਲਾ ਜਤਿਨ ਕੁਮਾਰ ਦੀ ਅਮਰੀਕਾ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਤਿਨ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ।

ਜਾਣਕਾਰੀ ਮੁਤਾਬਕ ਜਤਿਨ ਕਰੀਬ ਚਾਰ ਸਾਲ ਪਹਿਲਾਂ ਅਮਰੀਕਾ ਗਿਆ ਸੀ ਅਤੇ ਕੈਲੀਫੋਰਨੀਆ ਵਿੱਚ ਰਹਿ ਕੇ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਸਿਰਫ਼ ਦੋ ਦਿਨ ਪਹਿਲਾਂ ਹੀ ਉਸ ਨੇ ਫ਼ੋਨ ’ਤੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਸੀ।

ਪਰਿਵਾਰ ਅਨੁਸਾਰ, ਜਤਿਨ ਰਾਤ ਸਮੇਂ ਟਰਾਲਾ ਲੈ ਕੇ ਜਾ ਰਿਹਾ ਸੀ ਕਿ ਅਚਾਨਕ ਵਾਹਨ ਦਾ ਸੰਤੁਲਨ ਵਿਗੜ ਗਿਆ ਅਤੇ ਟਰਾਲਾ ਪਲਟ ਗਿਆ। ਇਸ ਹਾਦਸੇ ਵਿੱਚ ਉਸ ਦੀ ਜਾਨ ਚਲੀ ਗਈ।

ਜਤਿਨ ਦੇ ਪਿਤਾ ਰਾਮਪਾਲ ਨੇ ਦੱਸਿਆ ਕਿ ਅਮਰੀਕਾ ਵਿੱਚ ਰਹਿਣ ਵਾਲਾ ਉਨ੍ਹਾਂ ਦਾ ਇੱਕ ਰਿਸ਼ਤੇਦਾਰ ਪਰਿਵਾਰ ਦੀ ਮਦਦ ਕਰ ਰਿਹਾ ਹੈ। ਹੁਣ ਪਰਿਵਾਰ ਦੀ ਸਭ ਤੋਂ ਵੱਡੀ ਚਿੰਤਾ ਜਤਿਨ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments