Home ਸੰਸਾਰ ਇਟਲੀ ‘ਚ ਸੜਕ ਹਾਦਸੇ ਨੇ ਉਜਾੜਿਆ ਪੰਜਾਬੀ ਪਰਿਵਾਰ

ਇਟਲੀ ‘ਚ ਸੜਕ ਹਾਦਸੇ ਨੇ ਉਜਾੜਿਆ ਪੰਜਾਬੀ ਪਰਿਵਾਰ

0

ਇਟਲੀ: ਵਿਦੇਸ਼ ਤੋਂ ਪੰਜਾਬ ਲਈ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਟਲੀ ਦੇ ਸਲੈਰਨੋ ਜ਼ਿਲ੍ਹੇ ਦੇ ਕਸਬੇ ਬੱਤੀਪਾਲੀਆ ਵਿੱਚ ਵਾਪਰੇ ਸੜਕ ਹਾਦਸੇ ਦੌਰਾਨ ਜਲੰਧਰ ਜ਼ਿਲ੍ਹੇ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਸਾਈਕਲ ‘ਤੇ ਸਵਾਰ ਹੋ ਕੇ ਆਪਣੇ ਕੰਮ ਲਈ ਜਾ ਰਿਹਾ ਸੀ, ਜਦੋਂ ਉਹ ਇੱਕ ਟਰੱਕ ਦੀ ਲਪੇਟ ਵਿੱਚ ਆ ਗਿਆ।

ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਸਾਈਕਲ ਰਾਹੀਂ ਸੜਕ ਤੋਂ ਲੰਘ ਰਿਹਾ ਸੀ। ਇਸੇ ਦੌਰਾਨ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਟਰੱਕ ਹੇਠਾਂ ਆਉਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਸ ਅਤੇ ਐਮਰਜੈਂਸੀ ਮੈਡੀਕਲ ਟੀਮ ਮੌਕੇ ‘ਤੇ ਪਹੁੰਚ ਗਈ। ਮੈਡੀਕਲ ਟੀਮ ਵੱਲੋਂ ਨੌਜਵਾਨ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਜਲੰਧਰ ਜ਼ਿਲ੍ਹੇ ਦੇ ਨਕੋਦਰ ਇਲਾਕੇ ਦੇ ਇੱਕ ਨੇੜਲੇ ਪਿੰਡ ਦਾ ਰਹਿਣ ਵਾਲਾ ਸੀ। ਉਹ ਰੋਜ਼ੀ-ਰੋਟੀ ਕਮਾਉਣ ਲਈ ਕਰੀਬ ਤਿੰਨ ਸਾਲ ਪਹਿਲਾਂ ਇਟਲੀ ਗਿਆ ਸੀ ਅਤੇ ਬੱਤੀਪਾਲੀਆ ਵਿੱਚ ਰਹਿ ਰਿਹਾ ਸੀ।

ਘਟਨਾ ਤੋਂ ਬਾਅਦ ਸਥਾਨਕ ਪੁਲਸ ਨੇ ਹਾਦਸੇ ਵਾਲੀ ਥਾਂ ਨੂੰ ਸੁਰੱਖਿਅਤ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਟਰੱਕ ਚਾਲਕ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version