Home ਦੇਸ਼ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਨਿੱਜੀ ਬੱਸ ਨਾਲ ਵਾਪਰਿਆ ਸੜਕ ਹਾਦਸਾ, ਕਈ...

ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਨਿੱਜੀ ਬੱਸ ਨਾਲ ਵਾਪਰਿਆ ਸੜਕ ਹਾਦਸਾ, ਕਈ ਲੋਕ ਜ਼ਖ਼ਮੀ

0

ਨੂਰਪੁਰ : ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਇੱਕ ਨਿੱਜੀ ਬੱਸ ਹਾਦਸਾਗ੍ਰਸਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬੱਸ ਚੰਬਾ ਤੋਂ ਊਨਾ ਜਾ ਰਹੀ ਸੀ। ਦੇਵੀਦਰਸ਼ਨ ਨਾਮ ਦੀ ਇਹ ਨਿੱਜੀ ਬੱਸ ਯਾਤਰੀਆਂ ਨਾਲ ਭਰੀ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ ਨੂਰਪੁਰ ਵਿੱਚ ਸ਼ਨੀ ਦੇਵ ਮੰਦਰ ਦੇ ਨੇੜੇ ਟਾਇਰ ਫਟ ਗਿਆ, ਜਿਸ ਕਾਰਨ ਬੱਸ ਕੰਟਰੋਲ ਗੁਆ ਬੈਠੀ ਅਤੇ ਪਲਟ ਗਈ।

ਸਥਾਨਕ ਲੋਕਾਂ ਨੇ ਤੁਰੰਤ ਯਾਤਰੀਆਂ ਨੂੰ ਬਚਾਇਆ ਅਤੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ। ਜ਼ਖਮੀਆਂ ਦਾ ਇਲਾਜ ਸਿਵਲ ਹਸਪਤਾਲ, ਨੂਰਪੁਰ ਵਿੱਚ ਕੀਤਾ ਜਾ ਰਿਹਾ ਹੈ। ਬੱਸ ਵਿੱਚ ਸਵਾਰ ਜ਼ਿਆਦਾਤਰ ਯਾਤਰੀ ਚੰਬਾ ਜ਼ਿਲ੍ਹੇ ਦੇ ਦੱਸੇ ਜਾ ਰਹੇ ਹਨ।

ਚੰਬਾ ਤੋਂ ਬੱਸ ਸਵੇਰੇ 6:30 ਵਜੇ ਊਨਾ ਦੇ ਲਈ ਰਵਾਨਾ ਹੋਈ ਸੀ ਅਤੇ 11 ਵਜੇ ਦੇ ਕਰੀਬ ਨੂਰਪੁਰ ਪਹੁੰਚਣ ‘ਤੇ ਇਹ ਹਾਦਸਾ ਵਾਪਰਿਆ।

NO COMMENTS

LEAVE A REPLY

Please enter your comment!
Please enter your name here

Exit mobile version