Homeਪੰਜਾਬਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਕਾਫਲੇ ਨਾਲ ਵਾਪਰਿਆ ਸੜਕ ਹਾਦਸਾ

ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਕਾਫਲੇ ਨਾਲ ਵਾਪਰਿਆ ਸੜਕ ਹਾਦਸਾ

ਬਰਨਾਲਾ : ਬਰਨਾਲਾ-ਬਠਿੰਡਾ ਰਾਸ਼ਟਰੀ ਮਾਰਗ ‘ਤੇ ਪਿੰਡ ਖੁੱਡੀ ਖੁਰਦ ਨੇੜੇ ਅੱਜ ਦੁਪਹਿਰ ਕਰੀਬ 12 ਵਜੇ ਧਰਮ ਪ੍ਰਚਾਰਕ ਅਤੇ ਪਰਮੇਸ਼ਰ ਦੁਆਰ ਦੇ ਮੁੱਖ ਪ੍ਰਬੰਧਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫਲੇ ਨਾਲ ਸੜਕ ਹਾਦਸਾ ਵਾਪਰ ਗਿਆ। ਹਾਦਸੇ ਵਿੱਚ ਰਣਜੀਤ ਸਿੰਘ ਢੱਡਰੀਆਂ ਵਾਲੇ ਅਤੇ ਕਾਫਲੇ ਵਿੱਚ ਸਵਾਰ ਹੋਰ ਲੋਕ ਸੁਰੱਖਿਅਤ ਦੱਸੇ ਜਾਂਦੇ ਹਨ ਅਤੇ ਵੱਡਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਆਪਣੇ ਸਾਥੀਆਂ ਸਮੇਤ ਬਰਨਾਲਾ ਤੋਂ ਬਠਿੰਡਾ ਜਾ ਰਹੇ ਸਨ। ਜਦੋਂ ਇਹ ਕਾਫਲਾ ਪਿੰਡ ਖੁੱਡੀ ਖੁਰਦ ਕੋਲ ਪਹੁੰਚਿਆ ਤਾਂ ਹਾਈਵੇ ਦੇ ਡਿਵਾਈਡਰ ਨੇੜੇ ਸਫ਼ਾਈ ਦਾ ਕੰਮ ਕਰ ਰਹੇ ਟਰੈਕਟਰ-ਟਰਾਲੀ ਨਾਲ ਕਾਫ਼ਲੇ ਦੀਆਂ ਗੱਡੀਆਂ ਦੀ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਕਾਫਲੇ ਵਿੱਚ ਸਵਾਰ ਇੱਕ ਟੈਂਪੂ ਟਰੈਵਲਰ ਦਾ ਕਾਫੀ ਨੁਕਸਾਨ ਹੋ ਗਿਆ।

ਟਰੈਕਟਰ-ਟਰਾਲੀ ਦੀ ਪਾਰਕਿੰਗ ਨੂੰ ਲੈ ਕੇ ਉੱਠੇ ਸਵਾਲ
ਕਾਫ਼ਲੇ ਵਿੱਚ ਸ਼ਾਮਲ ਲੋਕਾਂ ਨੇ ਦੋਸ਼ ਲਾਇਆ ਕਿ ਇਹ ਹਾਦਸਾ ਹਾਈਵੇਅ ’ਤੇ ਡਿਵਾਈਡਰ ’ਤੇ ਟਰੈਕਟਰ-ਟਰਾਲੀ ਖੜ੍ਹੀ ਹੋਣ ਕਾਰਨ ਵਾਪਰਿਆ ਹੈ। ਉਨ੍ਹਾਂ ਦੱਸਿਆ ਕਿ ਟੈਂਪੂ ਟਰੈਵਲਰ ਦੇ ਡਰਾਈਵਰ ਨੇ ਸਮੇਂ ਸਿਰ ਸਮਝਦਾਰੀ ਦਿਖਾਈ, ਜਿਸ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ। ਇਸ ਦੌਰਾਨ ਬੱਸ ਨਾਲ ਟੱਕਰ ਮਾਰਨ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਦੂਜੇ ਪਾਸੇ ਸੜਕ ਦੀ ਸਫ਼ਾਈ ਲਈ ਟਰੈਕਟਰ ਚਲਾ ਰਹੇ ਰੇਸ਼ਮ ਸਿੰਘ ਨੇ ਦੱਸਿਆ ਕਿ ਉਸ ਨੇ ਟਰੈਕਟਰ-ਟਰਾਲੀ ਸੜਕ ਦੇ ਕਿਨਾਰੇ ਖੜ੍ਹੀ ਕੀਤੀ ਸੀ ਤੇ ਪਿੱਛੇ ਤੋਂ ਆ ਰਹੀ ਬੱਸ ਕਾਰਨ ਵਾਹਨ ਆਪਸ ਵਿੱਚ ਟਕਰਾ ਗਏ। ਇਸ ਮਾਮਲੇ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਦੇ ਬਿਆਨ ਸਾਹਮਣੇ ਆ ਰਹੇ ਹਨ।

ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਦੱਸੀ ਆਪਣੀ ਹਾਲਤ
ਹਾਦਸੇ ਤੋਂ ਬਾਅਦ ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਜਦੋਂ ਪੱਤਰਕਾਰਾਂ ਨੇ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦਾ ਹਾਲ-ਚਾਲ ਪੁੱਛਿਆ ਤਾਂ ਉਨ੍ਹਾਂ ਆਪਣੇ ਆਪ ਨੂੰ ਠੀਕ ਕਰਾਰ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਦਾ ਕਾਫਲਾ ਬਠਿੰਡਾ ਵੱਲ ਰਵਾਨਾ ਹੋ ਗਿਆ। ਮੌਕੇ ’ਤੇ ਕਾਫ਼ਲੇ ਵਿੱਚ ਸ਼ਾਮਲ ਜਥੇਦਾਰਾਂ ਨੇ ਵੀ ਸੜਕ ’ਤੇ ਖੜ੍ਹੇ ਟਰੈਕਟਰ-ਟਰਾਲੀ ’ਤੇ ਨਾਰਾਜ਼ਗੀ ਪ੍ਰਗਟਾਈ। ਪਰਮੇਸ਼ਰ ਦੁਆਰ ਦੇ ਕਿਸੇ ਵੀ ਜਥੇਦਾਰ ਨੇ ਇਸ ਘਟਨਾ ਸਬੰਧੀ ਮੀਡੀਆ ਨਾਲ ਵਿਸਥਾਰ ਨਾਲ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ। ਉਥੇ ਮੌਜੂਦ ਲੋਕਾਂ ਨੇ ਇਹ ਵੀ ਕਿਹਾ ਕਿ ਘਟਨਾ ਦੇ ਸਮੇਂ ਸੜਕ ਸੁਰੱਖਿਆ ਬਲ ਨਹੀਂ ਪਹੁੰਚਿਆ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments