Homeਦੇਸ਼ਹਿਮਾਚਲ 'ਚ ਕਹਿਰ ਬਣਿਆ ਸੜਕ ਹਾਦਸਾ, 6 ਨੌਜਵਾਨਾਂ ਦੀ ਮੌਤ

ਹਿਮਾਚਲ ‘ਚ ਕਹਿਰ ਬਣਿਆ ਸੜਕ ਹਾਦਸਾ, 6 ਨੌਜਵਾਨਾਂ ਦੀ ਮੌਤ

ਮੰਡੀ: ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜੋਗਿੰਦਰਨਗਰ ਸਬ-ਡਿਵੀਜ਼ਨ ਦੇ ਲੜਭੜੋਲ ਇਲਾਕੇ ਵਿੱਚ ਇੱਕ ਕਾਰ ਬੇਕਾਬੂ ਹੋ ਕੇ ਕਰੀਬ 500 ਮੀਟਰ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਭਿਆਨਕ ਹਾਦਸੇ ਵਿੱਚ ਕਾਰ ਸਵਾਰ ਛੇ ਨੌਜਵਾਨਾਂ ਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨਾਂ ਦੀ ਉਮਰ 16 ਤੋਂ 22 ਸਾਲ ਦੇ ਵਿਚਕਾਰ ਸੀ। ਤਹਿਸੀਲਦਾਰ ਮੁਕੁਲ ਸ਼ਰਮਾ ਨੇ ਦੱਸਿਆ ਕਿ ਸਾਰੇ ਨੌਜਵਾਨ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਪਰਤ ਰਹੇ ਸਨ। ਇਸੇ ਦੌਰਾਨ ਰਸਤੇ ਵਿੱਚ ਉਨ੍ਹਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਮੰਗਲਵਾਰ ਤੋਂ ਲਾਪਤਾ ਸਨ। ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਪਰ ਕੋਈ ਜਾਣਕਾਰੀ ਨਹੀਂ ਮਿਲ ਰਹੀ ਸੀ। ਬਾਅਦ ਵਿੱਚ ਕਾਰ ਖੱਡ ਵਿੱਚ ਡਿੱਗੀ ਹੋਣ ਦਾ ਪਤਾ ਲੱਗਣ ‘ਤੇ ਇਲਾਕੇ ਵਿੱਚ ਹੜਕੰਪ ਮਚ ਗਿਆ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕੀਤੇ। ਇੱਕੋ ਹਾਦਸੇ ਵਿੱਚ ਛੇ ਨੌਜਵਾਨਾਂ ਦੀ ਮੌਤ ਕਾਰਨ ਪਰਿਵਾਰਾਂ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਇਸ ਦਰਦਨਾਕ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments