ਕਿਸ਼ਤਵਾੜ: ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ‘ਚ ਜਿਸ ਤਰ੍ਹਾਂ ਨਾਲ ਭਾਰੀ ਮੀਂਹ ਪੈ ਰਿਹਾ ਹੈ। ਇਸ ਕਾਰਨ ਕਈ ਥਾਵਾਂ ਤੋਂ ਬੱਦਲ ਫਟਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸੇ ਦੌਰਾਨ ਅੱਜ ਕਿਸ਼ਤਵਾੜ ਵਿੱਚ ਬੱਦਲ ਫਟਣ ਦੀ ਘਟਨਾ ਵੀ ਸਾਹਮਣੇ ਆਈ ਹੈ। ਇਸ ਦੌਰਾਨ ਨੈਸ਼ਨਲ ਹਾਈਵੇ ‘ਤੇ ਕਈ ਥਾਵਾਂ ‘ਤੇ ਸੜਕਾਂ ਬੰਦ ਹੋ ਗਈਆਂ ਹਨ।
ਜਾਣਕਾਰੀ ਮੁਤਾਬਕ ਕਿਸ਼ਤਵਾੜ ਜ਼ਿਲ੍ਹੇ ਦੇ ਛਤਰੂ ‘ਚ ਬੱਦਲ ਫਟਣ ਦੀ ਘਟਨਾ ਸਾਹਮਣੇ ਆਈ ਹੈ। ਬੱਦਲ ਫਟਣ ਤੋਂ ਬਾਅਦ ਇਲਾਕੇ ‘ਚ ਤਬਾਹੀ ਦਾ ਨਜ਼ਾਰਾ ਦੇਖਣ ਨੂੰ ਮਿਲਿਆ। NH-244 ਦੇ ਓਵਰਫਲੋਅ ਹੋਣ ਕਾਰਨ ਆਵਾਜਾਈ ਠੱਪ ਹੋ ਗਈ ਹੈ। ਯਾਤਰੀਆਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਰਾਸ਼ਟਰੀ ਰਾਜਮਾਰਗ ‘ਤੇ ਯਾਤਰਾ ਕਰਨ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਟ੍ਰੈਫਿਕ ਵਿਭਾਗ ਨਾਲ ਸੰਪਰਕ ਕਰਨ ਜਾਂ ਆਪਣੀ ਅਧਿਕਾਰਤ ਵੈੱਬਸਾਈਟ ‘ਤੇ ਨਵੀਨਤਮ ਅਪਡੇਟਸ ਪੜ੍ਹ ਲੈਣ। ਇਸ ਬੱਦਲ ਫਟਣ ਦੀ ਘਟਨਾ ਨੇ ਕਈ ਥਾਵਾਂ ‘ਤੇ ਜਾਇਦਾਦ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਸਰਕਾਰ ਅਤੇ ਜ਼ਿਲ੍ਹਾ ਕਿਸ਼ਤਵਾੜ ਦੇ ਪ੍ਰਸ਼ਾਸਨ ਵੱਲੋਂ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ।
