Homeਹਰਿਆਣਾਗੋਲੀਆਂ ਦੀ ਗੂੰਜ ਨਾਲ ਕੰਬਿਆ ਰੋਹਤਕ, 4 ਨੌਜਵਾਨਾਂ ਦਾ ਕਤਲ

ਗੋਲੀਆਂ ਦੀ ਗੂੰਜ ਨਾਲ ਕੰਬਿਆ ਰੋਹਤਕ, 4 ਨੌਜਵਾਨਾਂ ਦਾ ਕਤਲ

ਰੋਹਤਕ : ਹਰਿਆਣਾ ਦੇ ਰੋਹਤਕ ਵਿੱਚ ਦੇਰ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਖਰਾਵੜ ਪੁਲਿਸ ਚੌਕੀ ਤੋਂ ਮਹਿਜ਼ 50 ਕਦਮ ਦੀ ਦੂਰੀ ‘ਤੇ ਸਥਿਤ ਮਿਲਨ ਢਾਬੇ ‘ਤੇ ਹਥਿਆਰਬੰਦ ਬਦਮਾਸ਼ਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਚਾਰ ਨੌਜਵਾਨਾਂ ਦਾ ਕਤਲ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਅਤੇ ਢਾਬੇ ‘ਤੇ ਖਾਣਾ ਖਾ ਰਹੇ ਲੋਕਾਂ ਵਿੱਚ ਭਗਦੜ ਮਚ ਗਈ।

ਜਾਣਕਾਰੀ ਅਨੁਸਾਰ, ਰਾਤ ਕਰੀਬ 12:30 ਵਜੇ ਸਵਿਫਟ ਕਾਰ ਵਿੱਚ ਸਵਾਰ ਹੋ ਕੇ ਪੰਜ ਹਥਿਆਰਬੰਦ ਬਦਮਾਸ਼ ਢਾਬੇ ‘ਤੇ ਪਹੁੰਚੇ। ਉਨ੍ਹਾਂ ਨੇ ਉੱਥੇ ਖਾਣਾ ਖਾ ਰਹੇ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਂਦਿਆਂ ਤਾਬੜਤੋੜ ਫਾਇਰਿੰਗ ਸ਼ੁਰੂ ਕਰ ਦਿੱਤੀ। ਅਚਾਨਕ ਹੋਈ ਗੋਲੀਬਾਰੀ ਕਾਰਨ ਲੋਕਾਂ ਵਿੱਚ ਹਫੜਾ-ਦਫੜੀ ਮਚ ਗਈ। ਆਪਣੀ ਜਾਨ ਬਚਾਉਣ ਲਈ ਕਈ ਲੋਕ ਮੇਜ਼ਾਂ ਅਤੇ ਕੁਰਸੀਆਂ ਦੇ ਪਿੱਛੇ ਲੁਕ ਗਏ।

ਹਮਲਾ ਇੰਨਾ ਭਿਆਨਕ ਸੀ ਕਿ ਤਿੰਨ ਨੌਜਵਾਨਾਂ ਦੀ ਮੌਕੇ ‘ਤੇ ਹੀ ਖਾਣੇ ਵਾਲੀ ਮੇਜ਼ ਕੋਲ ਮੌਤ ਹੋ ਗਈ। ਜਦਕਿ ਜਾਨ ਬਚਾਉਣ ਲਈ ਭੱਜੇ ਚੌਥੇ ਨੌਜਵਾਨ ਦਾ ਬਦਮਾਸ਼ਾਂ ਨੇ ਪਿੱਛਾ ਕੀਤਾ ਅਤੇ ਉਸ ਨੂੰ ਵੀ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਕਈ ਮਿੰਟਾਂ ਤੱਕ ਹਥਿਆਰ ਲਹਿਰਾਉਂਦੇ ਹੋਏ ਮੌਕੇ ‘ਤੇ ਘੁੰਮਦੇ ਰਹੇ ਅਤੇ ਫਿਰ ਉੱਥੋਂ ਫਰਾਰ ਹੋ ਗਏ।

ਇਸ ਗੋਲੀਬਾਰੀ ਵਿੱਚ ਮਾਰੇ ਗਏ ਚਾਰ ਨੌਜਵਾਨਾਂ ਵਿੱਚੋਂ ਤਿੰਨ ਝੱਜਰ ਜ਼ਿਲ੍ਹੇ ਦੇ ਪਿੰਡ ਡੀਘਲ ਨਾਲ ਸਬੰਧਤ ਸਨ, ਜਦਕਿ ਇੱਕ ਬੇਰੀ ਇਲਾਕੇ ਦਾ ਰਹਿਣ ਵਾਲਾ ਸੀ। ਮ੍ਰਿਤਕਾਂ ਦੀ ਪਛਾਣ ਰਿੰਕੂ ਪੁੱਤਰ ਜਗਬੀਰ, ਵਿਨੀਤ ਪੁੱਤਰ ਜੈਬੀਰ, ਗੰਜੂ ਅਤੇ ਹਿਮਾਂਸ਼ੂ ਪੁੱਤਰ ਰਾਜਬੀਰ ਵਜੋਂ ਦੱਸੀ ਗਈ ਹੈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਰੋਹਤਕ ਪੁਲਿਸ ਰੇਂਜ ਦੇ ਆਈਜੀ ਹਾਮਿਦ ਅਖ਼ਤਰ ਅੱਧੀ ਰਾਤ ਨੂੰ ਘਟਨਾ ਸਥਾਨ ‘ਤੇ ਪਹੁੰਚੇ। ਇਸ ਤੋਂ ਇਲਾਵਾ ਐਸ.ਪੀ ਗੌਰਵ ਰਾਜਪੁਰੋਹਿਤ ਸਮੇਤ ਜ਼ਿਲ੍ਹਾ ਪੁਲਿਸ ਦੇ ਕਈ ਸੀਨੀਅਰ ਅਧਿਕਾਰੀਆਂ ਨੇ ਵੀ ਮੌਕੇ ਦਾ ਜਾਇਜ਼ਾ ਲਿਆ।

ਸੀਆਈਏ, ਸਪੈਸ਼ਲ ਸੈੱਲ ਅਤੇ ਐੱਫ.ਐੱਸ.ਐੱਲ ਦੀਆਂ ਟੀਮਾਂ ਵੱਲੋਂ ਘਟਨਾ ਸਥਾਨ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਸਬੂਤ ਇਕੱਠੇ ਕਰਕੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ।

ਮੁੱਢਲੀ ਜਾਣਕਾਰੀ ਅਨੁਸਾਰ ਇਸ ਘਟਨਾ ਨੂੰ ਭਾਊ ਰਿਟੋਲੀਆ ਅਤੇ ਸਨੀ ਰਿਟੋਲੀਆ ਵਿਚਾਲੇ ਚੱਲ ਰਹੀ ਗੈਂਗਵਾਰ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਡੀਘਲ ਵਿੱਚ ਕੁਝ ਦਿਨ ਪਹਿਲਾਂ ਹੋਏ ਇੱਕ ਨੌਜਵਾਨ ਦੇ ਕਤਲ ਕਾਰਨ ਇਸ ਵਾਰਦਾਤ ਨੂੰ ਅੰਜਾਮ ਦਿੱਤੇ ਜਾਣ ਦਾ ਸ਼ੱਕ ਹੈ। ਹਾਲਾਂਕਿ, ਪੁਲਿਸ ਵੱਲੋਂ ਅਜੇ ਤੱਕ ਇਸ ਸਬੰਧੀ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਜਾਂਚ ਤੋਂ ਬਾਅਦ ਹੀ ਕਤਲ ਦੇ ਅਸਲ ਕਾਰਨਾਂ ਦਾ ਖੁਲਾਸਾ ਹੋ ਸਕੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments