Homeਹਰਿਆਣਾਹਰਿਆਣਾ ਦੇ ਫਤਿਹਾਬਾਦ ਜ਼ਿਲ੍ਹੇਂ ’ਚ ਬਿਜਲੀ ਡਿੱਗਣ ਕਾਰਨ ਇੱਕ ਘਰ ਦੀ ਡਿੱਗੀ...

ਹਰਿਆਣਾ ਦੇ ਫਤਿਹਾਬਾਦ ਜ਼ਿਲ੍ਹੇਂ ’ਚ ਬਿਜਲੀ ਡਿੱਗਣ ਕਾਰਨ ਇੱਕ ਘਰ ਦੀ ਡਿੱਗੀ ਛੱਤ, 1 ਔਰਤ ਦੀ ਹੋਈ ਮੌਤ

ਫਤਿਹਾਬਾਦ : ਹਰਿਆਣਾ ਦੇ ਫਤਿਹਾਬਾਦ ਤੋਂ ਇੱਕ ਦਰਦਨਾਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਪਿੰਡ ਖਜੂਰੀ ਜਾਤੀ ਵਿੱਚ ਬੀਤੀ ਦੇਰ ਰਾਤ ਬਿਜਲੀ ਡਿੱਗਣ ਕਾਰਨ ਇੱਕ ਘਰ ਦੀ ਛੱਤ ਡਿੱਗ ਗਈ। ਮਲਬੇ ਹੇਠ ਦੱਬਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ।

ਮਿਲੀ ਜਾਣਕਾਰੀ ਦੇ ਅਨੁਸਾਰ ਮ੍ਰਿਤਕ ਔਰਤ ਦੀ ਪਛਾਣ ਨੰਨ੍ਹੀ ਦੇਵੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਭਾਰੀ ਮੀਂਹ ਅਤੇ ਬਿਜਲੀ ਡਿੱਗਣ ਕਾਰਨ ਘਰ ਦੀ ਛੱਤ ਡਿੱਗ ਗਈ। ਔਰਤ ਮਲਬੇ ਹੇਠ ਦੱਬ ਗਈ। ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਉਨ੍ਹਾਂ ਨੇ ਮਲਬਾ ਹਟਾਇਆ, ਔਰਤ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਸਬੰਧਤ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਹਾਦਸੇ ਤੋਂ ਬਾਅਦ ਪੂਰਾ ਇਲਾਕਾ ਸੋਗ ਵਿੱਚ ਡੁੱਬ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments