HomePunjabਭਾਰੀ ਮੀਂਹ ਪੈਣ ਕਾਰਨ ਡਿੱਗੀ ਕੱਚੇ ਘਰ ਛੱਤ, 1 ਵਿਅਕਤੀ ਦੀ ਹੋਈ...

ਭਾਰੀ ਮੀਂਹ ਪੈਣ ਕਾਰਨ ਡਿੱਗੀ ਕੱਚੇ ਘਰ ਛੱਤ, 1 ਵਿਅਕਤੀ ਦੀ ਹੋਈ ਮੌਤ

ਬਠਿੰਡਾ : ਜ਼ਿਲ੍ਹੇ ਦੇ ਪਿੰਡ ਮਲਕਾਣਾ (Malkana) ਤੋਂ ਇੱਕ ਵਿਅਕਤੀ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੰਦਭਾਗੀ ਘਟਨਾ ਬੀਤੀ ਰਾਤ ਨੂੰ ਉਸ ਸਮੇਂ ਵਾਪਰੀ ਜਦੋਂ ਵਿਅਕਤੀ ਆਪਣੇ ਕਮਰੇ ਵਿੱਚ ਸੌਂ ਰਿਹਾ ਸੀ। ਮ੍ਰਿਤਕ ਵਿਅਕਤੀ ਦੀ ਪਛਾਣ ਰਾਮਪਾਲ ਸਿੰਘ ਵਜੋਂ ਹੋਈ ਹੈ। ਦਰਅਸਲ ਪਿੰਡ ‘ਚ ਬੀਤੀ ਰਾਤ ਨੂੰ ਤੇਜ਼ ਮੀਂਹ ਪਿਆ, ਜਿਸ ਕਾਰਨ ਰਾਮਪਾਲ ਦੇ ਘਰ ਦੀ ਛੱਤ ਡਿੱਗ ਗਈ ਅਤੇ ਮਲਬੇ ਹੇਠਾਂ ਦੱਬ ਕੇ ਉਸ ਦੀ ਮੌਤ ਹੋ ਗਈ। ਘਟਨਾ ਦਾ ਪਤਾ ਲੱਗਦੇ ਹੀ ਆਸਪਾਸ ਦੇ ਲੋਕ ਮੌਕੇ ‘ਤੇ ਪਹੁੰਚ ਗਏ ਅਤੇ ਰਾਮਪਾਲ ਨੂੰ ਤੁਰੰਤ ਬਾਹਰ ਕੱਢਿਆ ਗਿਆ। ਇਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਆਪਣੇ ਪਰਿਵਾਰ ਨਾਲ ਕੱਚੇ ਮਕਾਨ ‘ਚ ਰਹਿੰਦਾ ਸੀ। ਘਟਨਾ ਦੇ ਸਮੇਂ ਮ੍ਰਿਤਕ ਦੇ ਪਰਿਵਾਰਕ ਮੈਂਬਰ ਘਰ ‘ਚ ਮੌਜੂਦ ਨਹੀਂ ਸਨ, ਜਿਸ ਕਾਰਨ ਉਹ ਮੌਤ ਦੇ ਮੂੰਹ ‘ਚੋਂ ਬਚ ਗਿਆ। ਪਿੰਡ ਦੇ ਸਾਬਕਾ ਸਰਪੰਚ ਬੇਅੰਤ ਸਿੰਘ ਨੇ ਪ੍ਰਸ਼ਾਸਨ ਤੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇ ਵਾਰਸਾਂ ਦੀ ਆਰਥਿਕ ਮਦਦ ਕਰਨ ਦੇ ਨਾਲ-ਨਾਲ ਉਨ੍ਹਾਂ ਲਈ ਪੱਕਾ ਮਕਾਨ ਵੀ ਬਣਾਇਆ ਜਾਵੇ। ਮ੍ਰਿਤਕ ਰਾਮਪਾਲ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਦੱਸ ਦੇਈਏ ਕਿ ਰਾਮਪਾਲ ਪਿੰਡ ਵਿੱਚ ਹੀ ਮਜ਼ਦੂਰੀ ਕਰਕੇ ਆਪਣਾ ਗੁਜ਼ਾਰਾ ਕਰਦਾ ਸੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments