ਨਵੀਂ ਦਿੱਲੀ: ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਵੱਲੋਂ ਦਾਇਰ ਦਿੱਲੀ ਸ਼ਰਾਬ ਘੁਟਾਲੇ ਵਿੱਚ ਆਪ ਮੁਖੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬਰੀ ਕਰ ਦਿੱਤਾ ਹੈ । ਅਦਾਲਤ ਦਾ ਹੁਕਮ ਸੁਣ ਕੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੀਆਂ ਅੱਖਾਂ ਹੰਝੂਆਂ ਨਾਲ ਭਰ ਗਈਆਂ।
