Homeਦੇਸ਼RSS ਮੁਖੀ ਮੋਹਨ ਭਾਗਵਤ ਅੱਜ ਤੋਂ ਪੱਛਮੀ ਬੰਗਾਲ ਦੇ ਦੋ ਦਿਨਾਂ ਦੌਰੇ...

RSS ਮੁਖੀ ਮੋਹਨ ਭਾਗਵਤ ਅੱਜ ਤੋਂ ਪੱਛਮੀ ਬੰਗਾਲ ਦੇ ਦੋ ਦਿਨਾਂ ਦੌਰੇ ‘ਤੇ

ਕੋਲਕਾਤਾ: ਰਾਸ਼ਟਰੀ ਸਵੈਮ ਸੇਵਕ ਸੰਘ (Rashtriya Swayamsevak Sangh) (ਆਰ.ਐੱਸ.ਐੱਸ.) ਦੇ ਮੁਖੀ ਮੋਹਨ ਭਾਗਵਤ (Chief Mohan Bhagwat) 30 ਦਸੰਬਰ ਯਾਨੀ ਅੱਜ ਤੋਂ ਪੱਛਮੀ ਬੰਗਾਲ (West Bengal) ਦੇ ਦੋ ਦਿਨਾਂ ਦੌਰੇ ‘ਤੇ ਹੋਣਗੇ। ਇਸ ਦੌਰਾਨ ਉਹ ਸੂਬੇ ਦੀਆਂ ਨਾਮੀ ਸ਼ਖਸੀਅਤਾਂ ਨਾਲ ਵੀ ਮੁਲਾਕਾਤ ਕਰਨਗੇ। ਸੰਘ ਨੇਤਾਵਾਂ ਨੇ ਕਿਹਾ ਕਿ ਭਾਗਵਤ ਸ਼ਨੀਵਾਰ ਯਾਨੀ ਅੱਜ ਕੋਲਕਾਤਾ ਆਉਣਗੇ।

ਆਰ.ਐਸ.ਐਸ ਦੇ ਇੱਕ ਸੀਨੀਅਰ ਨੇਤਾ ਨੇ ਕਿਹਾ, “ਭਾਗਵਤ ਦੋ ਦਿਨਾਂ ਦੌਰੇ ਦੌਰਾਨ ਸੰਗਠਨਾਤਮਕ ਮੀਟਿੰਗਾਂ ਕਰਨਗੇ। ਦੌਰੇ ਦੌਰਾਨ ਉਹ ਆਲ ਇੰਡੀਆ ਫੁਟਬਾਲ ਫੈਡਰੇਸ਼ਨ (ਏਆਈਐਫਐਫ) ਦੇ ਪ੍ਰਧਾਨ ਕਲਿਆਣ ਚੌਬੇ, ਅਦਾਕਾਰ ਵਿਕਟਰ ਬੈਨਰਜੀ ਅਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਸਾਬਕਾ ਸੰਯੁਕਤ ਡਾਇਰੈਕਟਰ ਉਪੇਨ ਬਿਸਵਾਸ ਸਮੇਤ ਸੂਬੇ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਵੀ ਮਿਲਣਗੇ।

ਚੌਬੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਸਨ ਅਤੇ 2021 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੇ ਉਮੀਦਵਾਰ ਸਨ ਪਰ ਅਸਫਲ ਰਹੇ। ਬੈਨਰਜੀ ਇੱਕ ਮਸ਼ਹੂਰ ਅਭਿਨੇਤਾ ਹੈ ਅਤੇ ਉਨ੍ਹਾਂ ਨੂੰ 2022 ਵਿੱਚ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ। ਬਿਸਵਾਸ ਸੀ.ਬੀ.ਆਈ. ਤੋਂ ਸੇਵਾਮੁਕਤ ਹੋਣ ਤੋਂ ਬਾਅਦ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਲ ਹੋਏ ਅਤੇ 2011 ਤੋਂ 2016 ਤੱਕ ਪੱਛੜੀਆਂ ਸ਼੍ਰੇਣੀਆਂ ਭਲਾਈ ਵਿਭਾਗ ਦੇ ਮੰਤਰੀ ਰਹੇ। 2021 ਵਿੱਚ ਉਨ੍ਹਾਂ ਨੇ ਤ੍ਰਿਣਮੂਲ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ।

ਭਾਗਵਤ ਦੀ ਯਾਤਰਾ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਮਹੱਤਵਪੂਰਨ ਮੰਨੀ ਜਾਂਦੀ ਹੈ ਕਿਉਂਕਿ ਸੂਬਾ ਭਾਜਪਾ ਇੱਥੇ 42 ਲੋਕ ਸਭਾ ਸੀਟਾਂ ਵਿੱਚੋਂ 35 ਜਿੱਤਣ ਦੇ ਆਪਣੇ ਟੀਚੇ ਨਾਲ ਸਖ਼ਤ ਮਿਹਨਤ ਕਰ ਰਹੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments