Home ਸੰਸਾਰ ਰੂਸ ਦੇ ਰਾਸ਼ਟਰਪਤੀ ਪੁਤਿਨ ਦਸੰਬਰ ’ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਲਈ...

ਰੂਸ ਦੇ ਰਾਸ਼ਟਰਪਤੀ ਪੁਤਿਨ ਦਸੰਬਰ ’ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਲਈ ਆਉਣਗੇ ਭਾਰਤ

0

ਰੂਸ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ 50% ਟੈਰਿਫ ਅੱਗੇ ਭਾਰਤ ਨੇ ਝੁਕਣ ਤੋਂ ਇਨਕਾਰ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਅਮਰੀਕੀ ਟੈਰਿਫ ਕਾਰਨ ਭਾਰਤ ਆਪਣੇ ਕਿਸਾਨਾਂ, ਮਛੇਰਿਆਂ ਅਤੇ ਡੇਅਰੀ ਫਾਰਮਰਸ਼ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕਰੇਗਾ। ਟਰੰਪ ਅਤੇ ਉਨ੍ਹਾਂ ਦੇ ਪ੍ਰਸ਼ਾਸਨ ਦੇ ਕਈ ਲੋਕ ਲਗਾਤਾਰ ਭਾਰਤ ਨੂੰ ਰੂਸ ਤੋਂ ਤੇਲ ਨਾ ਖਰੀਦਣ ਦੀ ਚੇਤਾਵਨੀ ਦੇ ਰਹੇ ਹਨ, ਪਰ ਇਸ ਦੇ ਬਾਵਜੂਦ, ਭਾਰਤ ਰੂਸ ਤੋਂ ਤੇਲ ਖਰੀਦ ਰਿਹਾ ਹੈ ਅਤੇ ਆਯਾਤ ਦੀ ਮਾਤਰਾ ਵੀ ਵਧਾ ਦਿੱਤੀ ਹੈ। ਰੂਸ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਟਰੰਪ ਦੀਆਂ ਧਮਕੀਆਂ ਦਾ ਭਾਰਤ ਨਾਲ ਉਨ੍ਹਾਂ ਦੀ ਦੋਸਤੀ ‘ਤੇ ਕੋਈ ਅਸਰ ਨਹੀਂ ਪਵੇਗਾ ਅਤੇ ਉਹ ਭਾਰਤ ਨੂੰ ਤੇਲ ਦੀ ਖਰੀਦ ‘ਤੇ ਛੁਟ ਵੀ ਦੇ ਰਿਹਾ ਹੈ। ਕੁਝ ਹਫ਼ਤੇ ਪਹਿਲਾਂ, ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਭਾਰਤ ਦੌਰੇ ਦੀ ਖ਼ਬਰ ਸਾਹਮਣੇ ਆਈ ਸੀ ਅਤੇ ਹੁਣ ਇਸ ਮਾਮਲੇ ਵਿੱਚ ਇੱਕ ਵੱਡਾ ਅਪਡੇਟ ਆਇਆ ਹੈ।

ਪੁਤਿਨ ਕਦੋਂ ਆਉਣਗੇ ਭਾਰਤ ?

ਮਹੀਨੇ ਦੀ ਸ਼ੁਰੂਆਤ ਵਿੱਚ, ਪ੍ਰਧਾਨ ਮੰਤਰੀ ਮੋਦੀ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਰੂਸ ਗਏ ਸਨ। ਇਸ ਦੌਰਾਨ, ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ, ਜਿਸਨੂੰ ਪੁਤਿਨ ਨੇ ਸਵੀਕਾਰ ਕਰ ਲਿਆ। ਪੁਤਿਨ ਭਾਰਤ ਕਦੋਂ ਆਉਣਗੇ ਇਸ ਬਾਰੇ ਜਾਣਕਾਰੀ ਵੀ ਹੁਣ ਸਾਹਮਣੇ ਆਈ ਹੈ। ਪੁਤਿਨ ਦਸੰਬਰ ਵਿੱਚ ਭਾਰਤ ਆਉਣਗੇ। ਕ੍ਰੇਮਲਿਨ ਵਿੱਚ ਪੁਤਿਨ ਦੇ ਅੰਤਰਰਾਸ਼ਟਰੀ ਮਾਮਲਿਆਂ ਦੇ ਸਹਿਯੋਗੀ ਯੂਰੀ ਉਸਾਕੋਵ ਨੇ ਇੱਕ ਪ੍ਰੈਸ ਬ੍ਰੀਫਿੰਗ ਦੌਰਾਨ ਇਹ ਜਾਣਕਾਰੀ ਦਿੱਤੀ।

ਭਾਰਤ-ਰੂਸ ਸੰਮੇਲਨ 2025 ਵਿੱਚ ਲੈਣਗੇ ਹਿੱਸਾ

ਦਸੰਬਰ ਵਿੱਚ ਭਾਰਤ-ਰੂਸ ਸੰਮੇਲਨ 2025 ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਹੋਵੇਗਾ। ਇਹ ਦੋਵਾਂ ਦੇਸ਼ਾਂ ਵਿਚਕਾਰ 23ਵਾਂ ਸਾਲਾਨਾ ਸੰਮੇਲਨ ਹੋਵੇਗਾ। ਪੁਤਿਨ ਇਸ ਵਿੱਚ ਹਿੱਸਾ ਲੈਣ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਲਈ ਭਾਰਤ ਆ ਰਹੇ ਹਨ।

ਟਰੰਪ ਨੂੰ ਝਟਕਾ ਲੱਗੇਗਾ

ਪ੍ਰਧਾਨ ਮੰਤਰੀ ਮੋਦੀ ਅਤੇ ਪੁਤਿਨ ਦੀ ਇਸ ਮੁਲਾਕਾਤ ਤੋਂ ਟਰੰਪ ਨੂੰ ਝਟਕਾ ਜ਼ਰੂਰ ਲੱਗੇਗਾ। ਟਰੰਪ ਜਦੋਂ ਪੁਤਿਨ ਨਾਲ ਮੁਲਾਕਾਤ ਕੀਤੀ ਸੀ, ਉਦੋਂ ਵੀ ਰੂਸੀ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫ਼ੋਨ ਕਰਕੇ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਸੀ। ਟਰੰਪ ਅਤੇ ਉਨ੍ਹਾਂ ਦੇ ਸਾਰੇ ਨਜ਼ਦੀਕੀ ਸਹਿਯੋਗੀਆਂ ਨੂੰ ਉਮੀਦ ਸੀ ਕਿ ਭਾਰਤ ਉਨ੍ਹਾਂ ਦੀਆਂ ਧਮਕੀਆਂ ਤੋਂ ਡਰ ਕੇ ਰੂਸ ਤੋਂ ਤੇਲ ਖਰੀਦਣਾ ਬੰਦ ਕਰ ਦੇਵੇਗਾ, ਪਰ ਇਸਦੇ ਉਲਟ, ਭਾਰਤ ਨੇ ਨਾ ਸਿਰਫ਼ ਰੂਸੀ ਤੇਲ ਦੀ ਖਰੀਦ ਵਧਾ ਦਿੱਤੀ ਹੈ ਬਲਕਿ ਰੂਸ ਨਾਲ ਆਪਣੇ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਦੀ ਆਪਣੀ ਵਚਨਬੱਧਤਾ ਨੂੰ ਵੀ ਦੁਹਰਾਇਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version