Homeਪੰਜਾਬਸ. ਹਰਭਜਨ ਸਿੰਘ ਈ.ਟੀ.ਓ. ਨੇ ਪੀ.ਡਬਲਯੂ.ਡੀ ਵੱਲੋਂ ਸੂਬੇ ’ਚ ਸੜਕੀ ਬੁਨਿਆਦੀ ਢਾਂਚੇ...

ਸ. ਹਰਭਜਨ ਸਿੰਘ ਈ.ਟੀ.ਓ. ਨੇ ਪੀ.ਡਬਲਯੂ.ਡੀ ਵੱਲੋਂ ਸੂਬੇ ’ਚ ਸੜਕੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕੰਮਾਂ ਦੀ ਸਥਿਤੀ ਦਾ ਲਿਆ ਜ਼ਾਇਜ਼ਾ

ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਬੀਤੇ ਦਿਨ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਵੱਲੋਂ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ  ਲਈ ਕੀਤੇ ਜਾ ਰਹੇ ਕੰਮਾਂ ਦੀ ਸਥਿਤੀ ਦਾ ਪੜਾਅਵਾਰ ਜਾਇਜ਼ਾ ਲਿਆ।

ਉਨ੍ਹਾਂ ਨੇ ਲਿੰਕ ਸੜਕਾਂ ਅਤੇ ਪਲਾਨ ਰੋਡਜ਼ ਦੀ ਪ੍ਰਗਤੀ ‘ਤੇ ਵਿਸਥਾਰਪੂਰਵਕ ਚਰਚਾ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਦੇਸ਼ ਦਾ ਸਭ ਤੋਂ ਵਧੀਆ ਸੜਕੀ ਨੈੱਟਵਰਕ ਪ੍ਰਦਾਨ ਕਰਨ ਲਈ ਦ੍ਰਿੜਤਾ ਨਾਲ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ  ਸੂਬਾ ਸਰਕਾਰ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਤਰਜੀਹ ਦੇ ਰਹੀ ਹੈ ਤਾਂ ਜੋ ਨਿਰਵਿਘਨ ਸੜਕੀ ਸੰਪਰਕ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਆਰਥਿਕ ਵਿਕਾਸ ਨੂੰ ਹੁਲਾਰਾ ਦਿੱਤਾ ਜਾ ਸਕੇ, ਜਿਸ ਨਾਲ ਹਰੇਕ ਨਾਗਰਿਕ ਦਾ ਜੀਵਨ ਸੁਖਾਲਾ ਹੋਵੇਗਾ।

ਕੈਬਨਿਟ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਸਾਰੇ ਨਾਨ-ਬਿਟੂਮਿਨਸ ਕਾਰਜ 10 ਫਰਵਰੀ, 2026 ਤੱਕ ਹਰ ਪੱਖੋਂ ਮੁਕੰਮਲ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿਵੇਂ ਹੀ ਮੌਸਮ ਅਨੁਕੂਲ ਹੁੰਦਾ ਹੈ ਤਾਂ ਬਿਟੂਮਿਨਸ ਨਾਲ ਸਬੰਧਤ ਸਾਰੇ ਕਾਰਜ ਵੀ ਜਲਦ ਤੋਂ ਜਲਦ ਨੇਪਰੇ ਚਾੜ੍ਹੇ ਜਾਣ।

ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਨਿਰਧਾਰਤ ਵਿੱਤੀ ਅਤੇ ਭੌਤਿਕ (ਫਿਜ਼ੀਕਲ) ਟੀਚਿਆਂ ਦੀ ਪ੍ਰਾਪਤੀ ਲਈ ਠੋਸ ਯਤਨ ਕੀਤੇ ਜਾਣ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ  ਠੇਕੇਦਾਰਾਂ ਦੇ ਬਿੱਲ 20 ਮਾਰਚ, 2026 ਤੱਕ ਪੇਸ਼ ਕਰਨੇ ਯਕੀਨੀ ਬਣਾਏ ਜਾਣ ਤਾਂ ਜੋ ਇਨ੍ਹਾਂ ਦੇ ਨਿਬੇੜੇ ਵਿੱਚ ਕੋਈ ਦੇਰੀ ਜਾਂ ਮੁਸ਼ਕਲ ਦਰਪੇਸ਼ ਨਾ ਆਵੇ।

ਮੀਟਿੰਗ ਵਿੱਚ ਇੰਜੀਨੀਅਰ-ਇਨ-ਚੀਫ਼ ਗਗਨਦੀਪ ਸਿੰਘ, ਚੀਫ਼ ਇੰਜੀਨੀਅਰ ਅਨਿਲ ਗੁਪਤਾ ਅਤੇ ਪੀ.ਡਬਲਯੂ.ਡੀ. ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments